ਪੰਜਾਬ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦ ਹਰਮਿੰਦਰ ਸਿੰਘ ਨਮਿਤ ਅੰਤਮ ਅਰਦਾਸ; ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪਹੁੰਚ ਕੇ ਦਿੱਤੀ ਸ਼ਰਧਾਜਲੀ; ਬੀਤੇ ਦਿਨ ਸ਼੍ਰੀਨਗਰ ਵਿਖੇ ਹੋਈ ਸੀ ਸ਼ਹੀਦੀ By admin - August 21, 2025 0 4 Facebook Twitter Pinterest WhatsApp ਸ੍ਰੀਨਗਰ ਵਿਖੇ ਸ਼ਹੀਦ ਹੋਏ ਸ਼ਹੀਦ ਹਰਮਿੰਦਰ ਸਿੰਘ ਨਮਿਤ ਅੰਤਮ ਅਰਦਾਸ ਸਮਾਗਮ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਦੀਨਪੁਰ ਵਿਖੇ ਹੋਇਆ। ਇਸ ਮੌਕੇ ਪੰਜਾਬ ਸਰਕਾਰ ਦੀ ਤਰਫੋ ਕੈਬਨਿਟ ਮੰਤਰੀ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਦੀ ਸਹਾਇਤਾ ਰਾਸ਼ੀ ਤੋਂ ਇਲਾਵਾ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੀਐਮ ਮਾਨ ਦੀ ਅਗਵਾਈ ਵਾਲੀ ਸਰਕਾਰ ਦੇਸ਼ ਲਈ ਜਾਨਾਂ ਵਾਰਨ ਵਾਲਿਆਂ ਦੇ ਨਾਲ ਖੜ੍ਹੀ ਐ ਅਤੇ ਸ਼ਹੀਦ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਹਰਮਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ਼ਹੀਦ ਦੀ ਬਹਾਦਰੀ ਨੂੰ ਸਲਾਮ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਜਿੱਥੇ ਸ਼ਹੀਦਾਂ ਦੀ ਕੁਰਬਾਨੀ ਨੂੰ ਸਿਜਦਾ ਕਰਦੀ ਹੈ ਓਥੇ ਨਾਲ ਸ਼ਹੀਦਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਲਈ ਵੀ ਵਚਨਬੱਧ ਹੈ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਹਰਮਿੰਦਰ ਸਿੰਘ ਦੇ ਪਰਿਵਾਰ ਲਈ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ ਜਿਸ ਤਹਿਤ ਅੱਜ ਪਰਿਵਾਰ ਨੂੰ 6 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ ਹੈ ਅਤੇ ਦਸਤਾਵੇਜ਼ੀ ਪ੍ਰਕਿਰਿਆ ਪੂਰੀ ਹੋਣ ਮਗਰੋਂ, ਪੰਜਾਬ ਸਰਕਾਰ ਵੱਲੋਂ ਜਲਦੀ ਹੀ ਪਰਿਵਾਰ ਨੂੰ ਬਾਕੀ ਦੇ 94 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਵੀ ਪ੍ਰਦਾਨ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਭਰਾ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ ਤਾਂ ਕਿ ਭਵਿੱਖ ਵਿੱਚ ਵੀ ਇਹ ਪਰਿਵਾਰ ਵਿੱਤੀ ਤੌਰ ਉੱਤੇ ਸੁਰੱਖਿਅਤ ਰਹੇ।