ਕੇਂਦਰ ਸਰਕਾਰ ’ਤੇ ਵਰ੍ਹੇ ਆਪ ਵਿਧਾਇਕ ਕੁਲਦੀਪ ਧਾਲੀਵਾਲ; 10 ਲੱਖ ਪੰਜਾਬੀਆਂ ਦੇ ਰਾਸ਼ਨ ਕਾਰਡ ਕੱਟਣ ਦਾ ਕੀਤਾ ਵਿਰੋਧ; ਬਦਲਾਖੋਰੀ ਤਹਿਤ ਸਰਕਾਰ ਨੂੰ ਕਮਜ਼ੋਰ ਕਰਨ ਦੇ ਲਾਏ ਇਲਜ਼ਾਮ

0
4

ਸਾਬਕਾ ਮੰਤਰੀ ਅਤੇ ‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ 10 ਲੱਖ ਪੰਜਾਬੀਆਂ ਦੇ ਰਾਸ਼ਨ ਕਾਰਡ ਕੱਟਣ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ ਐ। ਚੰਡੀਗੜ੍ਹ ਵਿਖੇ ਕੀਤੀ ਪ੍ਰੈੱਸ ਕਾਨਫਰੰਸ  ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਮੰਦਭਾਵਨਾ ਤਹਿਤ ਪੰਜਾਬ ਸਰਕਾਰ ਨੂੰ ਕਮਜੋਰ ਕਰਨ ਲਈ ਅਜਿਹੇ ਨਾਦਰਸ਼ਾਹੀ ਫੁਰਮਾਨ ਜਾਰੀ ਕਰ ਰਹੀ ਐ, ਜਿਸ ਨੂੰ ਛੇਤੀ ਵਾਪਸ ਲੈਣਾ ਚਾਹੀਦਾ ਐ। ਭਾਜਪਾ ਆਗਆਂ ਦੇ ਕੈਂਪਾਂ ਬਾਰੇ ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਨੇ ਕੋਈ ਭਲਾਈ ਦੇ ਕੰਮ ਕਰਨੇ ਨੇ ਤਾਂ ਉਹ ਲੋਕਾਂ ਦੀ ਚੁਣੀ ਹੋਈ ਸਰਕਾਰ ਦੀ ਸਹਿਮਤੀ ਨਾਲ ਹੋਣੇ ਚਾਹੀਦੇ ਨੇ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਲੋਕਾਂ ਨੂੰ ਗੁਮਰਾਹ ਕਰ ਰਹੇ ਨੇ, ਜਿਸ ਨੂੰ ਸਰਕਾਰ ਬਰਦਾਸ਼ਤ ਨਹੀਂ ਕਰੇਗੀ।
ਉਨ੍ਹਾਂ ਨੇ ਅੱਗੇ ਕਿਹਾ ਕਿ ਭਾਜਪਾ ਬਹਾਨਾ ਬਣਾ ਕੇ ਪੰਜਾਬ ‘ਚੋਂ 10 ਲੱਖ ਰਾਸ਼ਨ ਕਾਰਡ ਕੱਟਣਾ ਚਾਹੁੰਦੀ ਹੈ ਅਤੇ ਗਰੀਬਾਂ ਦੇ ਢਿੱਡ ‘ਤੇ ਲੱਤ ਮਾਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਦੋਹਰੇ ਮਾਪਦੰਡ ਹਨ, ਜਿੱਥੇ ਉਨ੍ਹਾਂ ਦੀਆਂ ਸਰਕਾਰਾਂ ਹਨ, ਉੱਥੇ ਸਭ ਕੁੱਝ ਠੀਕ ਹੈ ਪਰ ਜਿੱਥੇ ਸਰਕਾਰਾਂ ਨਹੀਂ ਹਨ, ਉਨ੍ਹਾਂ ਸੂਬਿਆਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਗਰੀਬਾਂ ਨਾਲ ਭਾਜਪਾ ਬੇਹੱਦ ਵੱਡਾ ਧੱਕਾ ਕਰ ਰਹੀ ਹੈ ਅਤੇ 10 ਲੱਖ ਗਰੀਬ ਲੋਕਾਂ ਦੇ ਕਾਰਡ ਕੱਟੇ ਜਾਣ ਦੇ ਬਹਾਨੇ ਕੇਂਦਰ ਸਰਕਾਰ ਪੰਜਾਬ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ।
ਇਸ ਕਰਕੇ ਸਾਨੂੰ ਇਹ ਫ਼ੈਸਲਾ ਮਨਜ਼ੂਰ ਨਹੀਂ ਹੈ ਅਤੇ ਕੇਂਦਰ ਸਰਕਾਰ ਨੂੰ ਰਾਸ਼ਨ ਕਾਰਡ ਕੱਟਣ ਦਾ ਫ਼ੈਸਲਾ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਰੀਬ ਬੜੀ ਮੁਸ਼ਕਲ ਨਾਲ ਆਪਣਾ ਪੇਟ ਪਾਲ ਰਿਹਾ ਹੈ, ਉਨ੍ਹਾਂ ਨੂੰ ਰਾਸ਼ਨ ਮਿਲਣਾ ਚਾਹੀਦਾ ਹੈ। ਧਾਲੀਵਾਲ ਨੇ ਕਿਹਾ ਕਿ ਪੰਜਾਬ ਨੂੰ ਛੱਡ ਕੇ ਦੇਸ਼ ‘ਚ ਹੋਰ ਕਿਤੇ ਵੀ ਇਹ ਫ਼ਰਮਾਨ ਜਾਰੀ ਨਹੀਂ ਹੋਇਆ। ਇਹ ਭਾਜਪਾ ਦਾ ਇਕ ਘਟੀਆ ਹੱਥਕੰਡਾ ਹੈ, ਜੋ ਅਸੀਂ ਪੰਜਾਬ ‘ਚ ਨਹੀਂ ਚੱਲਣ ਦਿਆਂਗੇ। ਧਾਲੀਵਾਲ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ‘ਚ ਭਾਜਪਾ ਵਰਕਰ ਵੱਖ-ਵੱਖ ਥਾਵਾਂ ‘ਤੇ ਟੈਂਟ ਲਾ ਰਹੇ ਹਨ ਅਤੇ ਲੋਕਾਂ ਕੋਲੋਂ ਫਾਰਮ ਭਰਾ ਕੇ ਬੈਂਕਾਂ, ਘਰ, ਰਾਸ਼ਨ ਕਾਰਡ, ਆਧਾਰ ਕਾਰਡ ਦੀ ਜਾਣਕਾਰੀ ਲੈ ਰਹੇ ਹਨ।
ਇਹ ਬਹੁਤ ਹੀ ਗਲਤ ਕੰਮ ਹੋ ਰਿਹਾ ਹੈ ਕਿਉਂਕਿ ਜੇਕਰ ਕੇਂਦਰ ਸਰਕਾਰ ਦੀ ਕੋਈ ਵੀ ਸਕੀਮ ਹੈ ਤਾਂ ਉਹ ਸੂਬੇ ਦੀ ਸਰਕਾਰ ਰਾਹੀਂ ਲਾਗੂ ਕੀਤੀ ਜਾਣੀ ਚਾਹੀਦੀ ਹੈ। ਇਸ ਨੂੰ ਲੈ ਕੇ ਬਹੁਤ ਸਾਰੀਆਂ ਸ਼ਿਕਾਇਤਾਂ ਆਈਆਂ ਹਨ ਕਿ ਲੋਕਾਂ ਦੀ ਨਿੱਜੀ ਜਾਣਕਾਰੀ ਲਈ ਜਾ ਰਹੀ ਹੈ। ਇਸ ਕੰਮ ਨੂੰ ਅਸੀਂ ਬੰਦ ਕਰਵਾ ਰਹੇ ਹਾਂ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਨ੍ਹਾਂ ਭਾਜਪਾ ਵਰਕਰਾਂ ਤੋਂ ਬਚ ਕੇ ਰਹਿਣ ਅਤੇ ਲੋਕਲ ਪੱਧਰ ‘ਤੇ ਇਨ੍ਹਾਂ ਵਲੋਂ ਲਾਏ ਜਾ ਰਹੇ ਕੈਂਪਾਂ ‘ਤੇ ਭਰੋਸਾ ਨਾ ਕਰਨ। ਧਾਲੀਵਾਲ ਨੇ ਕਿਹਾ ਕਿ ਨਵੇਂ-ਨਵੇਂ ਕਾਨੂੰਨ ਬਣਾ ਕੇ ਕੇਂਦਰ ਸਰਕਾਰ ਵਿਰੋਧੀ ਆਗੂਆਂ ਦਾ ਸਿਆਸੀ ਕੈਰੀਅਰ ਖ਼ਰਾਬ ਕਰਨਾ ਚਾਹੁੰਦੇ ਹਨ ਅਤੇ ਇਸ ਸਬੰਧੀ ਆ ਰਹੇ ਕਾਨੂੰਨ ਦੀ ਅਸੀਂ ਘੋਰ ਨਿੰਦਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਭਾਜਪਾ ਤਾਨਾਸ਼ਾਹੀ ਵੱਲ ਵੱਧ ਰਹੀ ਹੈ।

LEAVE A REPLY

Please enter your comment!
Please enter your name here