ਪੰਜਾਬ ਹੁਸ਼ਿਆਰਪੁਰ ’ਚ ਪਤਨੀ ਤੋਂ ਪ੍ਰੇਸ਼ਾਨ ਨੌਜਵਾਨ ਵੱਲੋਂ ਖੁਦਕੁਸ਼ੀ; ਪਤਨੀ ਤੇ ਭੂਆ ਦੇ ਪੁੱਤਰ ਤੋਂ ਦੁਖੀ ਹੋ ਕੇ ਚੁੱਕਿਆ ਖੌਫਨਾਕ ਕਦਮ; ਪੁਲਿਸ ਨੇ ਖੁਦਕੁਸ਼ੀ ਨੋਟ ਦੇ ਆਧਾਰ ’ਤੇ ਕਾਰਵਾਈ ਕੀਤੀ ਸ਼ੁਰੂ By admin - August 22, 2025 0 4 Facebook Twitter Pinterest WhatsApp ਹੁਸ਼ਿਆਰਪੁਰ ਦੇ ਪਿੰਡ ਸਲੇਮਪੁਰ ਵਾਸੀ ਇਕ ਨੌਜਵਾਨ ਵੱਲੋਂ ਪਤਨੀ ਤੇ ਰਿਸ਼ਤੇਦਾਰ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰਨ ਦੀ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਪਛਾਣ ਅਮਨਪ੍ਰੀਤ ਸਿੰਘ ਵਜੋਂ ਹੋਈ ਐ। ਮ੍ਰਿਤਕ ਕੋਲੋਂ ਇਕ ਖੁਦਕੁਸ਼ੀ ਨੋਟ ਬਰਾਮਦ ਹੋਇਆ ਐ, ਜਿਸ ਵਿਚ ਉਸ ਨੇ ਆਪਣੀ ਪਤਨੀ ਅਨੀਤਾ ਅਤੇ ਭੂਆ ਦੇ ਪੁੱਤਰ ਸਰਬਜੀਤ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਦੱਸਿਆ ਐ। ਥਾਣਾ ਮੇਹਟੀਆਣਾ ਦੀ ਪੁਲਿਸ ਨੇ ਖੁਦਕੁਸ਼ੀ ਨੋਟ ਦੇ ਆਧਾਰ ਤੇ ਜਾਂਚ ਸ਼ੁਰੂ ਕਰ ਦਿੱਤੀ ਐ।