ਪੰਜਾਬ ਸੰਗਰੂਰ ਦੇ ਲਹਿਰਾ ਹਲਕੇ ਦੋ ਸਾਲਾਂ ਦੌਰਾਨ ਘਟੇ ਡੇਂਗੂ ਦੇ ਮਾਮਲੇ; ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ ਮੁਹਿੰਮ ਦਾ ਹੋਇਆ ਅਸਰ; 2025 ਦੌਰਾਨ ਸਾਹਮਣੇ ਆਇਆ ਸੀ ਕੇਵਲ ਇਕ ਹੀ ਮਾਮਲਾ By admin - August 23, 2025 0 4 Facebook Twitter Pinterest WhatsApp ਪੰਜਾਬ ਸਰਕਾਰ ਦੀ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਨੇ। ਇਸ ਮੁਹਿੰਮ ਦੇ ਚਲਦਿਆਂ ਪਿਛਲੇ ਦੋ ਸਾਲਾਂ ਦੌਰਾਨ ਡੇਂਗੂ ਦੇ ਮਾਮਲਿਆਂ ਵਿਚ ਭਾਰੀ ਕਮੀ ਦਰਜ ਕੀਤੀ ਗਈ ਐ। ਗੱਲ ਜੇਕਰ ਸੰਗਰੂਰ ਦੇ ਮੂਣਕ ਬਲਾਕ ਦੀ ਕੀਤੀ ਜਾਵੇ ਤਾਂ ਇੱਥੇ ਲੰਘੇ ਸਾਲ 2024 ਦੌਰਾਨ ਡੇਂਗੂ ਦਾ ਕੇਵਲ ਇਕ ਹੀ ਮਾਮਲਾ ਸਾਹਮਣੇ ਆਇਆ ਐ, ਜੋ ਇਸ ਮੁਹਿੰਮ ਦੀ ਸਫਲਤਾ ਕਾਰਨ ਸੰਭਲ ਹੋ ਸਕਿਆ ਐ। ਇਸ ਸਾਲ ਦੀਆਂ ਹੁਣ ਤਕ ਦੀ ਰੀਪੋਰਟਾਂ ਮੁਤਾਬਕ ਇੱਥੇ ਅਜੇ ਤਕ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ। ਇਹ ਸਿਹਤ ਵਿਭਾਗ ਦੀ ਅਣਥੱਕ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਦਾ ਹੀ ਨਤੀਜਾ ਐ ਕਿ ਅੱਜ ਪੰਜਾਬ ਡੇਂਗੂ ਮੁਕਤ ਹੋਣ ਵੱਲ ਤੇਜ਼ੀ ਨਾਲ ਵਧ ਰਿਹਾ ਹੈ। ਇਸ ਮੁਹਿੰਮ ਦੀ ਸ਼ੁਰੂਆਤ ਮੁੱਖ ਮੰਤਰੀ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਵੱਲੋਂ ਕੀਤੀ ਗਈ ਸੀ, ਜਿਸ ਦਾ ਮੁੱਖ ਉਦੇਸ਼ ਡੇਂਗੂ ਦੇ ਲਾਰਵੇ ਨੂੰ ਪੈਦਾ ਹੋਣ ਤੋਂ ਪਹਿਲਾਂ ਹੀ ਨਸ਼ਟ ਕਰਨਾ ਸੀ। ਇਸ ਮੁਹਿੰਮ ਦੇ ਤਹਿਤ ਹਰ ਸ਼ੁੱਕਰਵਾਰ ਨੂੰ ਸਰਕਾਰੀ ਦਫ਼ਤਰਾਂ, ਹਸਪਤਾਲਾਂ, ਸਲੱਮ ਏਰੀਆ ਅਤੇ ਹੋਰ ਜਨਤਕ ਥਾਵਾਂ ‘ਤੇ ਵਿਸ਼ੇਸ਼ ਟੀਮਾਂ ਭੇਜੀਆਂ ਜਾਂਦੀਆਂ ਹਨ। ਇਸੇ ਲੜੀ ਤਹਿਤ ਅੱਜ ਵੱਖ ਵੱਖ ਟੀਮਾਂ ਨੇ ਸਰਕਾਰੀ ਦਫ਼ਤਰਾਂ ਤੇ ਅਦਾਰਿਆਂ ਦੇ ਕੂਲਰਾਂ, ਗਮਲਿਆਂ, ਪਾਣੀ ਦੀਆਂ ਟੈਂਕੀਆਂ ਅਤੇ ਹੋਰ ਥਾਵਾਂ ਦੀ ਜਾਂਚ ਕੀਤੀ, ਜਿੱਥੇ ਖੜ੍ਹੇ ਪਾਣੀ ਵਿੱਚ ਮੱਛਰਾਂ ਦਾ ਲਾਰਵਾ ਪੈਦਾ ਹੋ ਸਕਦਾ ਸੀ। ਜਿੱਥੇ ਵੀ ਲਾਰਵਾ ਮਿਲਿਆ, ਉਸ ਨੂੰ ਤੁਰੰਤ ਨਸ਼ਟ ਕੀਤਾ ਗਿਆ। ਇਸ ਦੇ ਨਾਲ ਹੀ, ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਅਤੇ ਬਚਾਅ ਦੇ ਤਰੀਕਿਆਂ ਬਾਰੇ ਵੀ ਜਾਗਰੂਕ ਕੀਤਾ ਗਿਆ।