ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਅਬੋਹਰ ਦੇ ਹਲਕਾ ਬੱਲੂਆਣਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਵੱਖ ਵੱਖ ਪਿੰਡਾਂ ਵਿਚ ਜਾ ਕੇ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦਾ ਹਾਲ ਜਾਣਿਆਂ। ਇਸ ਦੌਰਾਨ ਉਨ੍ਹਾਂ ਨੇ ਪਿੰਡ ਸੈਦਿਆਂ ਵਾਲੀ ਵਿਖੇ ਬਰਸਾਤੀ ਪਾਣੀ ਨਾਲ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲਿਆ ਅਤੇ ਖੇਤਾਂ ਵਿਚੋਂ ਪਾਣੀ ਕੱਢਣ ਲਈ ਡੀਜਲ ਪੰਪ ਅਤੇ ਹੋਰ ਸਾਜੋ ਸਾਮਾਨ ਵੀ ਦਿੱਤਾ। ਇਸ ਮੌਕੇ ਸਰਕਾਰ ਵੱਲ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਲਾਵਿਰਸ ਛੱਡ ਦਿੱਤਾ ਐ ਅਤੇ ਕੋਈ ਵੀ ਸਰਕਾਰੀ ਅਧਿਕਾਰੀ ਜਾਂ ਆਗੂ ਲੋਕਾਂ ਦੀ ਸਾਰ ਲੈਣ ਨਹੀਂ ਆਇਆ।