ਪੰਜਾਬ ਨਾਭਾ ’ਚ ਭਾਜਪਾ ਦਾ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ; ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ By admin - August 23, 2025 0 4 Facebook Twitter Pinterest WhatsApp ਨਾਭਾ ਵਿਖੇ ਭਾਜਪਾ ਆਗੂਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਅਰਥੀ-ਫੂਕ ਮੁਜਾਹਰਾ ਕੀਤਾ ਗਿਆ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਬਿੱਟੂ ਦੀ ਅਗਵਾਈ ਹੇਠ ਇਕੱਠਾ ਹੋਏ ਆਗੂਆਂ ਵੱਲੋਂ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕੈਂਪ ਰੋਕ ਕੇ ਕੇਂਦਰ ਸਰਕਾਰ ਦੀਆਂ ਸਕੀਮਾਂ ਲੋਕਾਂ ਤਕ ਪਹੁੰਚਣ ਨਹੀਂ ਦੇਣਾ ਚਾਹੁੰਦੀ, ਜਿਸ ਕਾਰਨ ਕੈਂਪ ਰੋਕੇ ਜਾ ਰਹੇ ਨੇ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੀ ਇਹ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰੇਗੀ, ਅਤੇ ਇਸ ਦਾ ਸਖਤ ਵਿਰੋਧ ਕੀਤਾ ਜਾਵੇਗਾ।