ਗੁਰਦਾਸਪੁਰ ’ਚ 8 ਸਾਲਾ ਬੱਚੀ ਨਾਲ ਜਬਰ ਜਨਾਹ ਦੀ ਕੋਸ਼ਿਸ਼; ਥਾਣੇ ਮੂਹਰੇ ਇਕੱਠ ਕਰ ਮੰਗੀ ਕਾਰਵਾਈ; ਪੁਲਿਸ ਕਰ ਰਹੀ ਜਾਂਚ

0
7

ਗੁਰਦਾਸਪੁਰ ਦੇ ਥਾਣਾ ਕਲਾਨੌਰ ਅਧੀਨ ਆਉਂਦੇ ਇੱਕ ਪਿੰਡ ਵਿੱਚ ਅੱਠ ਸਾਲਾ ਬੱਚੀ ਨਾਲ ਛੇੜਛਾੜ ਅਤੇ ਜਬਰ ਜਨਾਹ ਕਰਨ ਦੀ ਕੋਸ਼ਿਸ਼ ਦੀ ਖਬਰ ਸਾਹਮਣੇ ਆਈ ਹੈ। ਹਾਲਾਂਕਿ ਇਹ ਘਿਨੋਨੀ ਹਰਕਤ ਕਰਨ ਵਾਲਾ ਨੌਜਵਾਨ ਮਾਨਸਿਕ ਤੌਰ ’ਤੇ ਪਰੇਸ਼ਾਨ ਦੱਸਿਆ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਉਹ ਪਹਿਲਾਂ ਵੀ ਪਿੰਡ ਦੀਆਂ ਔਰਤਾਂ ਦਾ ਪਿੱਛਾ ਕਰ ਕੇ ਤੰਗ ਪਰੇਸ਼ਾਨ ਕਰਦਾ ਰਹਿੰਦਾ ਸੀ। ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਐ। ਬੱਚੀ ਦੇ ਪਰਿਵਾਰ ਦਾ ਇਲਜਾਮ ਐ ਕਿ ਮੁਲਜਮ ਦਾ ਪਰਿਵਾਰ ਉਨ੍ਹਾਂ ਨੂੰ ਧਮਕੀਆਂ ਦੇ ਰਿਹਾ ਐ ਅਤੇ ਮੁਲਜਮ ਨੂੰ ਮਾਨਸਿਕ ਪ੍ਰੇਸ਼ਾਨੀ ਦਾ ਬਹਾਨਾ ਬਣਾ ਕੇ ਬਚਾਉਣਾ ਚਾਹੁੰਦਾ ਐ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਜਾਂਚ ਸ਼ੁਰੂ ਕਰ ਦਿੱਤੀ ਐ।
ਉਧਰ ਦੂਜੇ ਪਾਸੇ ਮਸੀਹ ਭਾਈਚਾਰੇ ਦੇ ਆਗੂਆਂ ਨੇ ਵੀ ਪੀੜਤ ਪਰਿਵਾਰ ਦੇ ਹੱਕ ਵਿਚ ਨਿਤਰਦਿਆਂ ਕਾਰਵਾਈ ਦੀ ਮੰਗੀ ਐ। ਉਨ੍ਹਾਂ ਕਿਹਾ ਕਿ ਮਾਮਲੇ ਨੂੰ ਕਥਿਤ ਦੋਸ਼ੀ ਲੜਕੇ ਦੀ ਮਾਨਸਿਕ ਪਰੇਸ਼ਾਨੀ ਦੇ ਚਲਦੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਜੇਕਰ ਇਸ ਵਾਰ ਉਸਨੂੰ ਬਖਸ਼ ਦਿੱਤਾ ਗਿਆ ਤਾਂ ਉਹ ਅੱਗੇ ਵੀ ਅਜਿਹੀਆਂ ਹਰਕਤਾਂ ਕਰਦਾ ਰਹੇਗਾ। ਇਸ ਲਈ ਉਹਨਾਂ ਵੱਲੋਂ ਬੱਚੀ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਰਨ ਦੀ ਲੋੜ ਪਈ ਤਾਂ ਉਹ ਪਿੱਛੇ ਨਹੀਂ ਹਟਣਗੇ।
ਉਧਰ ਥਾਣਾ ਕਲਾਨੌਰ ਦੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਬੱਚੀ ਦੇ ਪਰਿਵਾਰ ਦੇ ਬਿਆਨ ਲਏ ਗਏ ਹਨ ਅਤੇ ਮਾਮਲੇ ਦੀ ਜਾਂਚ ਲਈ ਮਹਿਲਾ ਪੁਲਿਸ ਅਧਿਕਾਰੀ ਨੂੰ ਲਗਾ ਦਿੱਤਾ ਗਿਆ ਹੈ। ਮਾਮਲੇ ਵਿੱਚ ਕਥਿਤ ਦੋਸ਼ੀ ਦੀ ਗ੍ਰਿਫਤਾਰੀ ਦੀ ਕੋਸ਼ਿਸ਼ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here