ਪੰਜਾਬ ਪਿੰਡ ਮੰਡੀਆਲਾ ’ਚ ਪੀੜਤਾ ਨੂੰ ਮਿਲੇ ਐਸਜੀਸੀਪੀ ਪ੍ਰਧਾਨ ਧਾਮੀ; ਸਰਕਾਰ ਦੀ ਮਦਦ ਨੂੰ ਦੱਸਿਆ ਨਾਕਾਫੀ; ਮ੍ਰਿਤਕਾ ਨੂੰ ਡੇਢ ਲੱਖ ਤੇ ਜ਼ਖਮੀ ਨੂੰ 50 ਹਜ਼ਾਰ ਦੇਣ ਦਾ ਐਲਾਨ By admin - August 26, 2025 0 4 Facebook Twitter Pinterest WhatsApp ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਹੁਸ਼ਿਆਰਪੁਰ ਦੇ ਪਿੰਡ ਮੰਡੀਆਲਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਗੈਸ ਟੈਂਕਰ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਪੀੜਤਾਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਇਹ ਵੱਡਾ ਦੁਖਾਤ ਐ, ਜਿਸ ਲਈ ਪ੍ਰਸ਼ਾਸਨ ਦੀ ਅਣਗਹਿਲੀ ਵੀ ਜ਼ਿੰਮੇਵਾਰ ਐ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਵੱਲੋਂ ਐਲਾਨੀ ਦੋ ਲੱਖ ਸਹਾਇਤਾ ਰਾਸ਼ੀ ਨੂੰ ਨਾਕਾਫੀ ਦੱਸਿਆ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਡੇਢ ਲੱਖ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਮਦਦ ਦਾ ਐਲਾਨ ਕੀਤਾ। ਉਨ੍ਹਾਂ ਸਰਕਾਰ ਵੱਲ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਲੋਕ ਇਸ ਹਾਦਸੇ ਦੀ ਸ਼ੰਕਾ ਪਹਿਲਾਂ ਹੀ ਜਾਹਰ ਕਰ ਦਿੱਤੀ ਸੀ ਪਰ ਪ੍ਰਸ਼ਾਸਨ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਥਾਨਕ ਵਾਸੀਆਂ ਦੇ ਸ਼ੰਕਿਆਂ ਨੂੰ ਗੰਭੀਰਤਾ ਨਾਲ ਲਿਆ ਹੁੰਦਾ ਤਾਂ ਇਸ ਹਾਦਸੇ ਤੋਂ ਬਚਿਆ ਜਾ ਸਕਦਾ ਸੀ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਪਰਿਵਾਰ ਦੇ ਜੀਅ ਗੁਆ ਚੁੱਕੇ ਪਰਿਵਾਰਾਂ ਦੇ ਨੁਕਸਾਨ ਦੀ ਪੈਸੇ ਨਾਲ ਭਰਪਾਈ ਨਹੀਂ ਕੀਤੀ ਜਾ ਸਕਦੀ ਪਰ ਫਿਰ ਸ਼੍ਰੋਮਣੀ ਕਮੇਟੀ ਪੀੜਤਾਂ ਦੇ ਨਾਲ ਖੜ੍ਹੀ ਐ ਅਤੇ ਸਰਕਾਰ ਤੋਂ ਵੀ ਪੀੜਤਾਂ ਦੀ ਵੱਧ ਤੋਂ ਵੱਧ ਮਦਦ ਦੀ ਮੰਗ ਕਰਦੀ ਐ।