ਫਤਹਿਗੜ੍ਹ ਸਾਹਿਬ ਬਾਰ ਐਸੋਸੀਏਸ਼ਨ ਵੱਲੋਂ ਇਕ ਦਿਨ ਦੀ ਹੜਤਾਲ/ ਅਤਿਵਾਦੀ ਹਮਲੇ ਦੇ ਰੋਸ ਵਜੋਂ ਇਕ ਦਿਨ ਲਈ ਬੰਦ ਕੀਤਾ ਕੰਮ/ ਸਰਕਾਰ ਤੋਂ ਅਤਿਵਾਦੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

0
9

ਕਸ਼ਮੀਰ ਦੇ ਪਹਿਲਗਾਮ ਵਿਖੇ ਹੋਏ ਅਤਿਵਾਦੀ ਹਮਲੇ ਨੂੰ ਲੈ ਕੇ ਦੇਸ਼ ਭਰ ਅੰਦਰ ਗੁੱਸਾ ਪਾਇਆ ਜਾ ਰਿਹਾ ਐ। ਲੋਕਾਂ ਵੱਲੋਂ ਥਾਂ ਥਾਂ ਸੋਗ ਰੈਲੀਆਂ ਕੱਢ ਕੇ ਅਤਿਵਾਦੀਆਂ ਦੇ ਘਿਨਾਉਣੇ ਕਾਰਨਾਮੇ ਦੀ ਨਿਖੇਧੀ ਕੀਤੀ ਜਾ ਰਹੀ ਐ। ਗੱਲ ਜੇਕਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਕੀਤੀ ਜਾਵੇ ਤਾਂ ਇੱਥੇ ਬਾਰ ਐਸੋਸੀਏਸ਼ਨ ਨੇ ਇਕ ਦਿਨਾਂ ਹੜਤਾਲ ਕਰ ਕੇ ਹਮਲੇ ਵਿਚ ਮਾਰੇ ਗਏ ਲੋਕਾਂ ਨੂੰ ਸ਼ਰਧਾਜਲੀ ਦਿੱਤੀ ਅਤੇ ਸਰਕਾਰ ਤੋਂ ਅਤਿਵਾਦੀਆਂ ਖਿਲਾਫ ਮਿਸਾਲੀ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਐਡਵੋਕੇਟ ਗਗਨਦੀਪ ਸਿੰਘ ਨੇ ਦੱਸਿਆ ਕਿ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਐ ਅਤੇ ਇਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਥੋੜ੍ਹੀ ਐ। ਅਤਿਵਾਦੀਆਂ ਹੱਥੋਂ ਮਾਰੇ ਗਏ ਅਤੇ ਜ਼ਖਮੀ ਹੋਏ ਸੈਲਾਨੀਆਂ ਲਈ ਦੁੱਖ ਜਾਹਿਰ ਕਰਦਿਆਂ ਉਹਨਾਂ ਨੇ ਕਿਹਾ ਕਿ ਘਿਨਾਉਣੇ ਕਾਂਢ ਲਈ ਜ਼ਿੰਮੇਵਾਰ ਲੋਕਾਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਐ।

LEAVE A REPLY

Please enter your comment!
Please enter your name here