ਪੰਜਾਬ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਸਹਾਇਤਾ ਕੇਂਦਰ ਸਥਾਪਿਤ; ਪਾਵਨ ਸਰੂਪ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਦੀ ਅਪੀਲ By admin - August 27, 2025 0 3 Facebook Twitter Pinterest WhatsApp ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਸਹਾਇਤਾ ਕੇਂਦਰ ਦੀ ਸਥਾਪਨਾ ਕੀਤੀ ਗਈ ਐ। ਇਸ ਕੇਂਦਰ ਰਾਹੀਂ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਤਕ ਰਾਹਤ ਸਮੱਗਰੀ ਪਹੁੰਚਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਮੁਸ਼ਕਲ ਦੇ ਸਮੇਂ ਮਾਨਵਤਾ ਨਾਲ ਖੜ੍ਹਨਾ ਸ਼੍ਰੋਮਣੀ ਕਮੇਟੀ ਆਪਣਾ ਫ਼ਰਜ਼ ਸਮਝਦੀ ਹੈ, ਜਿਸ ਦੇ ਮੱਦੇਨਜਰ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਲੰਗਰ, ਤੇ ਹੋਰ ਲੋੜੀਂਦੀਆਂ ਵਸਤਾਂ ਭੇਜਣ ਦੇ ਪ੍ਰਬੰਧ ਕੀਤੇ ਗਏ ਨੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਅੰਦਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਐਸਜੀਪੀਸੀ ਵੱਲੋਂ ਸਟਾਫ ਦੀ ਡਿਊਟੀ ਲਗਾਈ ਗਈ ਐ, ਜਿਨ੍ਹਾਂ ਦੀ ਸੇਵਾ ਲਈ ਜਾ ਸਕਦੀ ਐ।