ਅਬੋਹਰ ’ਚ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਸਖਸ਼ ਦੀ ਮੌਤ/ ਕੁੱਝ ਦਿਨ ਪਹਿਲਾਂ ਮੋਟਰ ਸਾਈਕਲ ਦੀ ਪਸ਼ੂ ਨਾਲ ਹੋਈ ਸੀ ਟੱਕਰ/ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦੰਮ, ਪੁਲਿਸ ਕਰ ਰਹੀ ਕਾਰਵਾਈ

0
10

ਦੇਸ਼ ਅੰਦਰ ਆਵਾਰਾ ਪਸ਼ੂਆਂ ਕਾਰਨ ਹਾਦਸੇ ਵਾਪਰਨ ਦੀਆਂ ਖਬਰਾਂ ਅਕਸਰ ਹੀ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ…ਅਜਿਹਾ ਹੀ ਖਬਰ ਸਰਹੱਦੀ ਸ਼ਹਿਰ ਅਬੋਹਰ ਦੇ ਪਿੰਡ ਚੱਕ ਮੋੜੀਖੇੜਾ ਤੋਂ ਸਾਹਮਣੇ ਆਈ ਐ, ਜਿੱਥੇ ਅਵਾਰਾ ਪਸ਼ੂ ਨਾਲ ਹੋਈ ਟੱਕਰ ਦੌਰਾਨ ਜ਼ਖਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਾਲ ਚੰਦ ਪੁੱਤਰ ਬਰਵਾਲੀ ਲਾਲ ਵਜੋਂ ਹੋਈ ਐ। ਜਾਣਕਾਰੀ ਅਨੁਸਾਰ ਲਾਲ ਚੰਦ ਮਿਹਨਤ ਮਜਦੂਰੀ ਵਜੋਂ ਕੰਮ ਕਰਦਾ ਸੀ ਅਤੇ ਬੀਤੀ 21 ਅਪਰੈਲ ਨੂੰ ਬਾਈਕ ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਪਿੰਡ ਦੇ ਬੱਸ ਸਟੈਂਡ ਨੇੜੇ ਉਸ ਦੀ ਬਾਈਕ ਦੀ ਆਵਾਰਾ ਪਸ਼ੂ ਨਾਲ ਟੱਕਰ ਹੋ ਗਈ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਪਰਿਵਾਰ ਨੇ ਉਸ ਨੂੰ ਤੁਰੰਤ ਸਥਾਨਕ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਬਠਿੰਡਾ ਲਈ ਰੈਫਰ ਕਰ ਦਿੱਤਾ ਸੀ। ਦੋ ਦਿਨਾਂ ਦੇ ਇਲਾਜ ਤੋਂ ਬਾਅਦ ਅੱਜ ਸਵੇਰੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਅਬੋਹਰ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਐ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here