ਜਲੰਧਰ ਦੇ ਡੀਏਵੀ ਕਾਲਜ ਨੇੜੇ ਫਲਾਈਓਵਰ ’ਤੇ ਡਿੱਗਿਆ ਦਰੱਖਤ; ਰੁੱਖ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ, ਜਾਨੀ ਨੁਕਸਾਨ ਤੋਂ ਬਚਾਅ

0
3

ਜਲੰਧਰ ਦੀ ਡੀਏਵੀ ਕਾਲਜ ਨੇੜੇ ਸਥਿਤ ਫਲਾਈਓਵਰ ਤੇ ਅੱਜ ਉਸ ਵੇਲੇ ਵੱਡਾ ਹਾਦਸਾ ਟਲ ਗਿਆ ਜਦੋਂ ਇੱਥੇ ਇਕ ਭਾਰੀ-ਭਰਕਮ ਸਫੈਦੇ ਦੇ ਦਰੱਖਤ ਫਲਾਈਓਵਰ ਉਪਰ ਡਿੱਗ ਗਿਆ। ਗਨੀਮਤ ਇਹ ਰਹੀ ਕਿ ਕੋਈ ਰਾਹਗੀਰ ਇਸ ਦੀ ਲਪੇਟ ਵਿਚ ਨਹੀਂ ਆਇਆ, ਨਹੀਂ ਤਾਂ ਜਾਨੀ ਨੁਕਸਾਨ ਹੋ ਸਕਦੀ ਐ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਨਗਰ ਨਿਗਮ ਮੁਲਾਜ਼ਮਾਂ ਦੀ ਮਦਦ ਨਾਲ ਰੁੱਖ ਨੂੰ ਕੱਟ ਕੇ ਪਾਸੇ ਕਰਵਾ ਕੇ ਆਵਾਜਾਈ ਚਾਲੂ ਕਰਵਾਈ।
ਦੱਸਣਯੋਗ ਐ ਕਿ ਬੀਤੇ ਦਿਨ ਵੀ ਪੰਜਾਬ ਭਰ ਵਿੱਚ ਲਗਾਤਾਰ ਮੀਂਹ ਪੈਂਦਾ ਰਿਹਾ ਐ ਹਾਲਾਂਕਿ, ਅੱਜ ਮੀਂਹ ਰੁਕਣ ਨਾਲ ਲੋਕਾਂ ਨੇ ਰਾਹਤ ਦਾ ਸਾਹ ਲਿਆ ਹੈ ਪਰ ਸੂਬੇ ਭਰ ਦੇ ਕਈ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਹਨ। ਫਲਾਈਓਵਰ ਉਪਰ ਡਿੱਗਿਆ ਰੁੱਖ ਵੀ ਦੇਰ ਰਾਤ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਡਿੱਗਿਆ ਸੀ।  ਖੁਸ਼ਕਿਸਮਤੀ ਨਾਲ, ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸੜਕ ‘ਤੇ ਦਰੱਖਤ ਡਿੱਗਣ ਕਾਰਨ ਵਾਹਨ ਚਾਲਕਾਂ ਨੂੰ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਅਤੇ ਨਗਰ ਨਿਗਮ ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਪਹੁੰਚ ਗਈ ਜਿੱਥੇ ਪ੍ਰਸ਼ਾਸਨ ਨੇ ਸੜਕ ਤੋਂ ਦਰੱਖਤ ਨੂੰ ਹਟਾਉਣ ਅਤੇ ਆਵਾਜਾਈ ਮੁੜ ਸ਼ੁਰੂ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਇੱਕ ਦੇ ਐਸਐਚਓ ਰਾਕੇਸ਼ ਕੁਮਾਰ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਹ ਅਤੇ ਨਗਰ ਨਿਗਮ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਦਰੱਖਤ ਨੂੰ ਸੜਕ ਤੋਂ ਹਟਾ ਦਿੱਤਾ ਗਿਆ ਹੈ। ਦੂਜੇ ਪਾਸੇ, ਆਵਾਜਾਈ ਵੀ ਸੁਚਾਰੂ ਢੰਗ ਨਾਲ ਦੁਬਾਰਾ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here