ਪੰਜਾਬ ਖਡੂਰ ਸਾਹਿਬ ਦੇ ਹੜ੍ਹ ਪੀੜਤਾਂ ਨੂੰ ਮਿਲੇ ਸੁਖਬੀਰ ਬਾਦਲ; ਮੁੱਖ ਮੰਤਰੀ ਵੱਲ ਸਾਧੇ ਨਿਸ਼ਾਨੇ, ਲੋਕਾਂ ਦੀ ਸਾਰ ਲੈਣ ਦੀ ਕੀਤੀ ਮੰਗ By admin - August 27, 2025 0 5 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਖਡੂਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪਿੰਡ ਮੁੰਡਾ ਦੇ ਹੜ੍ਹ ਪੀੜਤਾਂ ਨੂੰ ਮਿਲ ਕੇ ਉਨ੍ਹਾਂ ਹਾਲ ਜਾਣਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਵਰਕਰਾਂ ਦੀ ਹੜ੍ਹ ਪੀੜਤਾਂ ਦੀ ਮਦਦ ਦੀ ਡਿਊਟੀ ਲਗਾ ਦਿੱਤੀ ਗਈ ਐ ਪਰ ਸਰਕਾਰ ਇੱਥੋਂ ਗਾਇਬ ਐ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਹੋਂਦ ਦੀ ਲੜਾਈ ਲੜ ਰਹੇ ਨੇ ਪਰ ਸੂਬੇ ਦਾ ਮੁੱਖ ਮੰਤਰੀ ਚੇਨਈ ‘ਚ ਛੁੱਟੀਆਂ ਮਨਾ ਰਿਹਾ ਹੈ। ਸਰਕਾਰੀ ਤੰਤਰ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਤੋਂ ਬਿਨਾਂ ਪ੍ਰਸ਼ਾਸਨਿਕ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ ਅਤੇ ਲੋਕ ਆਪਣੀ ਮਦਦ ਆਪ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਨਾਜ਼ੁਕ ਸਮੇਂ ‘ਤੇ ਲੋਕਾਂ ਨੂੰ ਇਕੱਲਾ ਨਹੀਂ ਛੱਡੇਗਾ ਅਤੇ ਇਸੇ ਲੜੀ ਤਹਿਤ ਰਾਹਤ ਕਾਰਜਾਂ ਲਈ 20 ਹਜ਼ਾਰ ਲੀਟਰ ਡੀਜ਼ਲ ਦੀ ਤੁਰੰਤ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਨੇ ਪੀੜਤਾਂ ਨੂੰ ਯਕੀਨ ਦਿਵਾਇਆ ਕਿ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਦਰਿਆਈ ਬੰਨ੍ਹਾਂ ਨੂੰ ਪੱਕਾ ਕਰਕੇ ਇਸ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇਗਾ। ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਹਲਕੇ ਦੀ ਸਥਿਤੀ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਲਗਭਗ 15 ਹਜ਼ਾਰ ਏਕੜ ਤੋਂ ਵੱਧ ਫ਼ਸਲ ਪਾਣੀ ਦੀ ਭੇਟ ਚੜ੍ਹ ਗਈ ਹੈ। ਉਨ੍ਹਾਂ ਕਿਹਾ ਕਿ ਇਹ ‘ਆਪ’ ਸਰਕਾਰ ਦੀ ਸੰਵੇਦਨਹੀਣਤਾ ਦੀ ਹੱਦ ਹੈ ਕਿ ਦਾਅਵੇ ਵੱਡੇ-ਵੱਡੇ ਕੀਤੇ ਗਏ ਪਰ ਜ਼ਮੀਨ ‘ਤੇ ਕੋਈ ਵੀ ਅਧਿਕਾਰੀ ਲੋਕਾਂ ਦੇ ਦੁੱਖ-ਸੁੱਖ ਪੁੱਛਣ ਨਹੀਂ ਆਇਆ।