
ਜੰਮੂ ਕਸ਼ਮੀਰ ਦੇ ਪਹਿਲਗਾਮ ਵਿਖੇ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਦੇਸ਼ ਭਰ ਅੰਦਰ ਲੋਕਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਐ ਅਤੇ ਵੱਡੀ ਗਿਣਤੀ ਲੋਕਾਂ ਵੱਲੋਂ ਸੜਕਾਂ ਤੇ ਉਤਰ ਕੇ ਵਾਰਦਾਤ ਦੇ ਸਾਜ਼ਿਸ਼ ਘਾੜਿਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਐ। ਇਸੇ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਇਕੱਤਰ ਲੋਕਾਂ ਨੇ ਕਿਹਾ ਕਿ ਗੁਆਢੀ ਮੁਲਕ ਸਮੇਂ ਸਮੇਂ ਸਰਹੱਦ ਪਾਰੋਂ ਅਤਿਵਾਦੀਆਂ ਨੂੰ ਭੇਜ ਕੇ ਹਮਲੇ ਕਰਵਾ ਰਿਹਾ ਐ। ਭਾਰਤ ਸਰਕਾਰ ਵੱਲੋਂ ਪਾਕਿਸਤਾਨ ਨਾਲ ਵਪਾਰਕ ਬੰਦਸ਼ਾਂ ਲਾਉਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਅਤਿਵਾਦ ਨੂੰ ਸ਼ਹਿ ਦੇਣ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਐ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੋਸਤੀ ਦੇ ਨਾਲ ਨਾਲ ਦੁਸ਼ਮਨੀ ਵੀ ਕੱਢਣਾ ਚਾਹੁੰਦਾ ਐ, ਇਸ ਲਈ ਪਾਕਿਸਤਾਨ ਨੂੰ ਸਬਕ ਸਿਖਾਉਣ ਲਈ ਹੋਰ ਸਖਤ ਕਦਮ ਚੁੱਕਣੇ ਚਾਹੀਦੇ ਨੇ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿਚ ਦੇਸ਼ ਦੇ ਲੋਕ ਇਕਜੁਟ ਹਨ ਅਤੇ ਸਰਕਾਰ ਦਾ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।


