ਜਲਾਲਾਬਾਦ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਡਟੇ ਵਿਧਾਇਕ ਗੋਲਡੀ ਕੰਬੋਜ਼; ਪਿੰਡ ਢਾਣੀ ਫੂਲਾ ਸਿੰਘ ਦੇ ਲੋਕਾਂ ਨੂੰ ਪਸ਼ੂਆਂ ਲਈ ਵੰਡੀ ਫੀਡ; ਸਥਾਪਿਤ ਕੀਤਾ ਕੰਟਰੋਲ ਰੂਮ

0
3

ਜਲਾਲਾਬਾਦ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ਼ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਐ। ਇਸੇ ਤਹਿਤ ਅੱਜ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਪਿੰਡ ਢਾਣੀ ਫੂਲਾ ਸਿੰਘ ਵਾਲਾ ਤੇ ਢਾਣੀ ਨੱਥਾ  ਸਿੰਘ ਵਾਲਾ ਦਾ ਦੌਰਾ ਕਰ ਕੇ ਪਿੰਡਾਂ ਵਾਸੀਆਂ ਦਾ ਹਾਲ ਪੁੱਛਿਆ ਤੇ ਲੋੜੀਂਦੀ ਸਹਾਇਤਾ ਸਮੱਗਰੀ ਭੇਟ ਕੀਤੀ। ਇਸ ਮੌਗੇ ਉਨ੍ਹਾਂ ਨੇ ਦੋਵਾਂ ਪਿੰਡਾਂ ਦੇ ਲੋਕਾਂ ਨੂੰ ਪਸ਼ੂਆਂ ਲਈ ਫੀਡ ਵੀ ਦਿੱਤੀ ਗਈ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਵਾਸੀਆਂ ਨੂੰ ਆਖਿਆ ਕਿ ਇਸ ਔਖੀ ਘੜੀ ਪੰਜਾਬ ਸਰਕਾਰ ਲੋਕਾਂ ਨਾਲ ਖੜ੍ਹੀ ਐ ਅਤੇ ਹਰ ਤਰ੍ਹਾਂ ਦੀ ਮਦਦ ਯਕੀਨੀ ਬਣਾਈ ਜਾ ਰਹੀ ਐ।
ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਮੁਸ਼ਕਲਾਂ ਦੇ ਹੱਲ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਦੀ ਖੜੀ ਵਿੱਚ ਆਪਣੇ ਲੋਕਾਂ ਦੇ ਨਾਲ ਖੜ੍ਹੇ ਹਨ ਅਤੇ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਸਬੰਧਿਤ ਵਿਭਾਗ ਦੇ ਅਧਿਕਾਰੀ ਵੀ ਨਾਲ ਮੌਜੂਦ ਸਨ।
ਇਸ ਮੌਕੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਲਈ  ਸਹਾਇਤਾ ਲੈਣ ਲਈ ਕੰਟਰੋਲ ਰੂਮ ਵੀ ਸਥਾਪਿਤ  ਕੀਤਾ ਗਿਆ ਹੈ ਅਤੇ ਜਿਥੇ ਕਿ 24 ਘੰਟੇ ਡਿਊਟੀ ’ਤੇ ਅਧਿਕਾਰੀ ਹਾਜ਼ਰ ਰਹਿਣਗੇ। ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਲੋਕਾਂ ਲਈ ਕੀਤੇ ਗਏ ਉਪਰਾਲੇ ਦਾ ਪਿੰਡਾਂ ਦੀਆਂ ਪੰਚਾਇਤਾਂ ਤੇ ਆਮ ਲੋਕਾਂ ਨੇ ਸ਼ਲਾਘਾ ਕੀਤੀ।

LEAVE A REPLY

Please enter your comment!
Please enter your name here