ਜਲੰਧਰ ਦੇ ਪਿੰਡ ਧਲੇਤਾ ਵਿਖੇ ਗੁਰਦੁਆਰੇ ਦੀ ਜ਼ਮੀਨ ਦਾ ਮੁੱਦਾ ਗਰਮਾਇਆ; ਅਨੁਸੂਚਿਤ ਜਾਤੀ ਕਮਿਸ਼ਨ ਨੇ ਡੀਸੀ ਤੋਂ ਰਿਪੋਰਟ ਤਲਬ; ਪ੍ਰਸ਼ਾਸਨ ਨੇ ਲਿਆ ਸੀ ਗੁਰੂ ਰਵਿਦਾਸ ਗੁਰਦੁਆਰੇ ਦੀ ਜ਼ਮੀਨ ਦਾ ਕਬਜ਼ਾ

0
90

ਜਲੰਧਰ ਸਿਵਲ ਪ੍ਰਸ਼ਾਸਨ ਵੱਲੋਂ ਪਿੰਡ ਧਲੇਤਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਗੁਰਦੁਆਰਾ ਸਾਹਿਬ ਦੀ ਜ਼ਮੀਨ ’ਤੇ ਕਬਜ਼ਾ ਕਰਨ ਦਾ ਮੁੱਦਾ ਗਰਮਾ ਗਿਆ ਐ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਮਾਮਲੇ ਤੇ ਨਜ਼ਰਸਾਨੀ ਕਰਦਿਆਂ ਡਿਪਟੀ ਕਮਿਸ਼ਨਰ ਤੋਂ ਮਾਮਲੇ ਦੀ ਰਿਪੋਰਟ ਤਲਬ ਕਰ ਲਈ ਐ।
ਕਮਿਸ਼ਨ ਨੇ ਡਿਪਟੀ ਕਮਿਸ਼ਨਰ ਨੂੰ 2 ਸਤੰਬਰ ਨੂੰ ਐਸਡੀਐਮ ਪੱਧਰ ਦੇ ਅਧਿਕਾਰੀ ਰਾਹੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਐ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸੂਬੇ ਦੇ ਅਨੁਸੂਚਿਤ ਜਾਤੀ ਵਰਗਾਂ ਦੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਐ ਅਤੇ ਰਿਪੋਰਟ ਦੀ ਜਾਂਚ ਬਾਅਦ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਦੱਸਣਯੋਗ ਐ ਕਿ ਜਿਲ੍ਹਾ ਪ੍ਰਸ਼ਾਸਨ ਨੇ ਪੁਲਿਸ ਦੀ ਮਦਦ ਨਾਲ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਗੁਰੂਦਵਾਰਾ ਦੀ ਜ਼ਮੀਨ ਉੱਤੇ ਕਬਜਾ ਕਰ ਲਿਆ ਸੀ, ਜਿਸ ਦਾ ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਨੇ ਵਿਰੋਧ ਕੀਤਾ ਸੀ। ਮਾਮਲਾ ਕਮਿਸ਼ਨ ਤਕ ਪਹੁੰਚਣ ਤੋਂ ਬਾਅਦ ਇਹ ਨੋਟਿਸ ਜਾਰੀ ਕੀਤਾ ਗਿਆ ਐ।

LEAVE A REPLY

Please enter your comment!
Please enter your name here