ਪੰਜਾਬ ਮਾਨਸਾ ਦੇ ਡੀਸੀ ਨੂੰ ਪਿੰਡਾਂ ਦੇ ਵਫਦ ਸਮੇਤ ਮਿਲੇ ਬਲਕੌਰ ਸਿੰਘ; ਜ਼ਿਲ੍ਹੇ ਦੇ ਪਿੰਡਾਂ ’ਚੋਂ ਬਰਸਾਤੀ ਪਾਣੀ ਦੀ ਨਿਕਾਸੀ ਦੀ ਕੀਤੀ ਮੰਗ By admin - August 28, 2025 0 5 Facebook Twitter Pinterest WhatsApp ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਵੱਖ ਵੱਖ ਪਿੰਡਾਂ ਦੇ ਲੋਕਾਂ ਸਮੇਤ ਡਿਪਟੀ ਕਮਿਸ਼ਨਰ ਮਾਨਸਾ ਨੂੰ ਮਿਲੇ, ਜਿੱਥੇ ਉਨ੍ਹਾਂ ਨੇ ਜ਼ਿਲ੍ਹਾ ਦੇ ਪਿੰਡਾਂ ਵਿਚੋਂ ਬਰਸਾਤੀ ਪਾਣੀ ਦੀ ਨਿਕਾਸੀ ਲਈ ਮੰਗ ਪੱਤਰ ਦਿੱਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਰੀ ਮੀਂਹਾਂ ਦੇ ਚਲਦਿਆਂ ਜ਼ਿਲ੍ਹੇ ਦੀਆਂ ਨਹਿਰਾਂ ਉਵਰਫਲੋਅ ਹੋ ਰਹੀਆਂ ਨੇ ਅਤੇ ਕੁੱਝ ਥਾਵਾਂ ’ਤੇ ਘਰਾਂ ਨੂੰ ਨੁਕਸਾਨ ਪਹੁੰਚਿਆ ਐ ਅਤੇ ਨਹਿਰਾਂ ਵਿਚ ਤਰੇੜਾਂ ਪੈਣ ਦੇ ਮਾਮਲੇ ਵੀ ਸਾਹਮਣੇ ਆਏ ਨੇ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਨੂੰ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕਰਨ ਦੀ ਬੇਨਤੀ ਕੀਤੀ ਗਈ ਐ ਤਾਂ ਜੋ ਹੋਰ ਨੁਕਸਾਨ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰੀ ਕੰਮਾਂ ਵਿਚ ਕਮੀਆਂ ਰਹਿ ਜਾਂਦੀਆਂ ਨੇ ਪਰ ਇਸ ਸਮੇਂ ਸਮਾਂ ਕਮੀਆਂ ਗਿਣਾਉਣ ਦਾ ਨਹੀਂ ਐ ਅਤੇ ਨੁਕਸਾਨ ਨੂੰ ਘੱਟ ਕਰਨ ਲਈ ਤੁਰੰਤ ਕੰਮ ਕਰਨ ਦਾ ਐ, ਇਸ ਲਈ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਪਾਣੀ ਦੀ ਨਿਕਾਸੀ ਲਈ ਛੇਤੀ ਕਦਮ ਚੁੱਕਣ ਦੀ ਬੇਨਤੀ ਕੀਤੀ ਐ।