ਸਰਦੂਲਗੜ੍ਹ ’ਚ ਛੱਤ ਡਿੱਗਣ ਕਾਰਨ ਬੱਚੇ ਸਮੇਤ ਦੋ ਦੀ ਮੌਤ; ਮੌਕੇ ਤੇ ਪਹੁੰਚੇ ਵਿਧਾਇਕ ਨੇ ਹਰ ਸੰਭਵ ਮਦਦ ਦਾ ਭਰੋਸਾ

0
24

ਮਾਨਸਾ ਅਧੀਨ ਆਉਂਦੇ ਪਿੰਡ ਚੈਨੇਵਾਲਾ ਵਿਖੇ ਬੀਤੀ ਰਾਤ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਮੀਂਹ ਕਾਰਨ ਇਕ ਘਰ ਦੀ ਛੱਤ ਡਿੱਗ ਗਈ। ਇਸ ਹਾਦਸੇ ਵਿਚ ਇਕ ਬੱਚੇ ਸਮੇਤ ਦੋ ਜਣਿਆਂ ਦੀ ਮੌਤ ਹੋ ਗਈ ਜਦਕਿ ਇਕ 3 ਸਾਲਾ ਬੱਚੀ ਦਾ ਵਾਲ ਵਾਲ ਬਚਾਅ ਹੋ ਗਿਆ। ਮੌਕੇ ’ਤੇ ਪਹੁੰਚੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਹਲਕਾ ਵਿਧਾਇਕ ਨੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਐ। ਮ੍ਰਿਤਕ ਦੀ ਪਛਾਣ ਬਲਜੀਤ ਸਿੰਘ ਤੇ ਬੱਚੇ ਗੁਰਜੋਤ ਸਿੰਘ ਵਜੋਂ ਹੋਈ ਐ। ਜਾਣਕਾਰੀ ਅਨੁਸਾਰ ਉਹ ਤਿੰਨ ਜਣੇ ਟੀਵੀ ਵੇਖਣ ਬਾਅਦ ਇਕ ਕਮਰੇ ਅੰਦਰ ਸੌ ਗਏ ਸੀ ਕਿ ਰਾਤ ਨੂੰ ਤੇਜ਼ ਮੀਂਹ ਦੇ ਚਲਦਿਆਂ ਘਰ ਕਮਰੇ ਦੀ ਛੱਤ ਡਿੱਗ ਗਈ। ਇਸ ਕਾਰਨ ਬਲਜੀਤ ਸਿੰਘ ਤੇ ਗੁਰਜੋਤ ਸਿੰਘ ਦੀ ਮੌਤ ਹੋ ਗਈ ਜਦਕਿ 3 ਸਾਲਾ ਬੱਚੀ ਦਾ ਬਚਾਅ ਹੋ ਗਿਆ।
ਪਰਿਵਾਰ ਦਾ ਇਲਜਾਮ ਐ ਕਿ ਉਹ ਘਰ ਦੀ ਖਸਤਾ ਹਾਲਤ ਬਾਰੇ ਸਰਕਾਰ ਕੋਲ ਕਈ ਵਾਰ ਗੁਹਾਰ ਲਗਾ ਚੁਕੇ ਸੀ ਪਰ ਕਿਸੇ ਨੇ ਵੀ ਸਾਰ ਨਹੀਂ ਲਈ ਜਿਸ ਦੇ ਚਲਦਿਆਂ ਅੱਜ ਹਾਦਸਾ ਵਾਪਰ ਗਿਆ ਐ। ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਐ। ਘਟਨਾ ਸਥਾਨ ਤੇ ਮੌਕੇ ਦਾ ਜਾਇਜ਼ਾ ਲੈਣ ਪਹੁੰਚੇ ਸਰਦੂਲਗੜ੍ਹ ਦੇ ਵਿਧਾਇਕ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ ਜਿਸ ਵਿੱਚ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ ਹੋ ਗਈ ਹੈ।
ਉਹਨਾਂ ਕਿਹਾ ਕਿ ਇਸ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਮਦਦ ਕੀਤੀ ਜਾਵੇਗੀ ਇਸ ਦੌਰਾਨ ਉਨਾਂ ਇਲਾਕੇ ਵਾਸੀਆਂ ਨੂੰ ਅਪੀਲ ਕਰਦੇ ਕਿਹਾ ਕਿ ਬਾਰਿਸ਼ਾਂ ਦੇ ਵਿੱਚ ਜੇਕਰ ਕਿਸੇ ਪਰਿਵਾਰ ਦਾ ਘਰ ਖਾਸ ਹੈ ਤਾਂ ਉਹਨਾਂ ਨੂੰ ਧਰਮਸ਼ਾਲਾ ਜਾਂ ਗੁਰਦੁਆਰਾ ਸਾਹਿਬ ਦੇ ਵਿੱਚ ਰਹਿਣ ਦੀ ਅਪੀਲ ਕੀਤੀ ਜਾਵੇ। ਇਸ ਦੌਰਾਨ ਤਹਿਸੀਲਦਾਰ ਸਰਦੂਲਗੜ੍ਹ ਨੇ ਕਿਹਾ ਕਿ ਉਹਨਾਂ ਵੱਲੋਂ ਰਿਪੋਰਟ ਬਣਾ ਲਈ ਗਈ ਹੈ ਅਤੇ ਇਸ ਸਬੰਧੀ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ।

LEAVE A REPLY

Please enter your comment!
Please enter your name here