ਫਿਰੋਜ਼ਪੁਰ ’ਚ ਦੂਸਰੇ ਦਿਨ ਵੀ ਚੱਲੀਆਂ ਗੋਲੀਆਂ/ ਕੌਂਸਲਰ ’ਤੇ ਗੋਲੀਆਂ ਚਲਾ ਕੇ ਫਰਾਰ ਹੋਏ ਹਮਲਾਵਰ/ ਜਾਨੀ ਨੁਕਸਾਨ ਤੋਂ ਬਚਾਅ, ਪੁਲਿਸ ਕਰ ਰਹੀ ਜਾਂਚ

0
6

ਫਿਰੋਜ਼ਪੁਰ ਸ਼ਹਿਰ ਅੰਦਰ ਗੋਲੀਆਂ ਚੱਲਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜਾ ਮਾਮਲਾ ਫਿਰੋਜ਼ਪੁਰ ਦੇ ਬਾਂਸੀ ਗੇਟ ਤੋਂ ਸਾਹਮਣੇ ਆਇਆ ਹੈ ਜਿਥੇ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਕੌਸਲਰ ਤੇ ਸਰੇਆਮ ਗੋਲੀਆਂ ਚਲਾ ਦਿੱਤੀਆਂ ਗਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਵਿਚ ਭਾਵੇਂ ਜਾਨੀ ਨੁਕਸਾਨ ਤੋਂ ਬਚਾਅ ਰਿਹਾ  ਐ ਪਰ ਘਟਨਾ ਤੋਂ ਬਾਅਦ ਲੋਕਾਂ ਅੰਦਰ ਦਹਿਸ਼ਤੇ ਪਾਈ ਜਾ ਰਹੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ  ਕੌਸਲਰ ਮੌਟੀ ਨੇ ਦੱਸਿਆ ਕਿ ਉਹ ਆਪਣੀ ਦੁਕਾਨ ’ਤੇ ਬੈਠਾ ਹੋਇਆ ਸੀ ਕਿ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਤਿੰਨ ਨੌਜਵਾਨਾਂ ਨੇ ਆਉਂਦੇ ਸਾਰ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਪਰ ਚੰਗੀ ਕਿਸਮਤ ਨੂੰ ਉਨ੍ਹਾਂ ਦਾ ਬਚਾਅ ਹੋ ਗਿਆ ਐ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਹਮਲਾਵਰਾਂ ਖਿਲਾਫ ਬਣਦੀ ਕਾਰਵਾਈ ਦੀ ਮੰਗ ਕੀਤੀ ਐ। ਉਧਰ ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਭੁਪਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ ਅਤੇ ਮੁਲਜਮਾਂ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here