ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀ ਸੰਗਤ ਨੂੰ ਅਪੀਲ; ਸੋਸ਼ਲ ਮੀਡੀਆ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਦਿੱਤੀ ਸਲਾਹ; ਪਰਿਕਰਮਾਂ ’ਚ ਪਾਣੀ ਖੜਣ ਦੇ ਦਾਅਵਿਆਂ ਦਾ ਕੀਤਾ ਖੰਡਨ

0
4

ਸ੍ਰੀ ਹਰਿਮੰਦਰ ਸਾਹਿਬ ਨੂੰ ਲੈ ਕੇ ਸੋਸ਼ਲ ਮੀਡੀਆ ਉੱਤੇ ਫੈਲ ਰਹੀਆਂ ਅਫਵਾਹਾਂ ਬਾਰੇ ਸੰਗਤਾਂ ਨੂੰ ਸਾਵਧਾਨ ਕਰਦਿਆਂ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸੁਚੇਤ ਰਹਿਣ ਦੀ ਅਪੀਲ ਕੀਤੀ ਐ। ਉਹਨਾਂ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਇਹ ਝੂਠੀ ਗੱਲ ਫੈਲਾਈ ਜਾ ਰਹੀ ਹੈ ਕਿ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਦੋ ਫੁੱਟ ਪਾਣੀ ਖੜ੍ਹਾ ਹੈ, ਜਦਕਿ ਅਸਲ ਵਿੱਚ ਅਜਿਹੀ ਕੋਈ ਸਥਿਤੀ ਨਹੀਂ ਹੈ।
ਗਿਆਨੀ ਰਘਬੀਰ ਸਿੰਘ ਨੇ ਸਪਸ਼ਟ ਕੀਤਾ ਕਿ ਦਰਬਾਰ ਸਾਹਿਬ ਦੀ ਪਰਿਕਰਮਾ ਅੱਜ ਵੀ ਪੂਰੀ ਤਰ੍ਹਾਂ ਸਾਫ਼ ਹੈ ਅਤੇ ਇਕ ਬੂੰਦ ਵੀ ਪਾਣੀ ਨਹੀਂ ਹੈ। ਸੰਗਤਾਂ ਪਹਿਲਾਂ ਵਾਂਗ ਹੀ ਆ ਕੇ ਨਿਤਨੇਮ ਅਤੇ ਦਰਸ਼ਨ ਕਰ ਰਹੀਆਂ ਹਨ। ਇਸ ਲਈ ਲੋਕਾਂ ਨੂੰ ਘਬਰਾਉਣ ਜਾਂ ਕਿਸੇ ਤਰ੍ਹਾਂ ਦੀ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।
ਉਹਨਾਂ ਨੇ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਵੀ ਚੇਤਾਵਨੀ ਦਿੱਤੀ ਕਿ ਇਹ ਔਖੀ ਘੜੀ ਹੈ ਅਤੇ ਅਜਿਹੇ ਸਮੇਂ ਵਿੱਚ ਝੂਠੀਆਂ ਖ਼ਬਰਾਂ ਫੈਲਾਅ ਕੇ ਲੋਕਾਂ ਨੂੰ ਗੁਮਰਾਹ ਕਰਨਾ ਬਹੁਤ ਗਲਤ ਹੈ। ਸੰਗਤਾਂ ਨੂੰ ਵੀ ਬੇਨਤੀ ਕੀਤੀ ਗਈ ਕਿ ਕੋਈ ਵੀ ਸ਼ੱਕੀ ਵੀਡੀਓ ਜਾਂ ਫੋਟੋ ਪ੍ਰਾਪਤ ਹੋਣ ‘ਤੇ ਉਸਨੂੰ ਅੱਗੇ ਫਾਰਵਰਡ ਨਾ ਕੀਤਾ ਜਾਵੇ, ਸਗੋਂ ਉਸ ‘ਤੇ ਧਿਆਨ ਨਾ ਦਿੱਤਾ ਜਾਵੇ। ਸਿੰਘ ਸਾਹਿਬ ਵਲੋ ਭੇਜੀ ਵੀਡਿਓ ਰਾਹੀਂ ਸਪਸ਼ਟ ਕੀਤਾ ਗਿਆ ਹੈ ਕਿ ਸ੍ਰੀ ਦਰਬਾਰ ਸਾਹਿਬ ਦੀ ਸਥਿਤੀ ਬਿਲਕੁਲ ਠੀਕ ਹੈ ਅਤੇ ਦਰਸ਼ਨ ਲਈ ਆਉਣ ਵਾਲਿਆਂ ਨੂੰ ਕਿਸੇ ਕਿਸਮ ਦੀ ਚਿੰਤਾ ਕਰਨ ਦੀ ਲੋੜ ਨਹੀਂ।

LEAVE A REPLY

Please enter your comment!
Please enter your name here