ਸੰਗਰੂਰ ਦੇ ਕਸਬਾ ਲੌਂਗੋਵਾਲ ਪਹੁੰਚੇ ਸੁਖਬੀਰ ਬਾਦਲ; ਗੋਬਿੰਦ ਸਿੰਘ ਲੌਂਗੋਵਾਲ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ; ਧੀ ਗੁਰਮਨ ਕੌਰ ਦੇ ਦੇਹਾਂਤ ’ਤੇ ਪ੍ਰਗਟਾਇਆ ਦੁੱਖ

0
28

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੌਂਗੋਵਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ ਗੋਬਿੰਦ ਸਿੰਘ ਲੌਂਗੋਵਾਲ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਧੀ ਗੁਰਮਨ ਕੌਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਸੁਖਬੀਰ ਬਾਦਲ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਦਿਲਾਸਾ ਦਿੱਤਾ ਅਤੇ ਕਿਹਾ ਕਿ ਪੂਰਾ ਅਕਾਲੀ ਦਲ ਲੌਂਗੋਵਾਲ ਪਰਿਵਾਰ ਦੇ ਨਾਲ ਖੜ੍ਹਾ ਹੈ। ਦੱਸ ਦੇਈਏ ਕਿ ਗੋਬਿੰਦ ਸਿੰਘ ਲੌਂਗੋਵਾਲ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਮਹੱਤਵਪੂਰਨ ਨਾਮ ਰਹੇ ਹਨ ਅਤੇ ਉਨ੍ਹਾਂ ਦੀ ਧੀ ਦੇ ਬੇਵਕਤੀ ਮੌਤ ਬਾਅਦ ਇਲਾਕੇ ਅੰਦਰ ਸੋਗ ਦੀ ਲਹਿਰ ਐ ਅਤੇ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚ ਰਹੇ ਨੇ।

LEAVE A REPLY

Please enter your comment!
Please enter your name here