ਪੰਜਾਬ ਪਟਿਆਲਾ ਪੁਲਿਸ ਦਾ ਵਿਧਾਇਕ ਪਠਾਨਮਾਜਰਾ ਖਿਲਾਫ ਐਕਸ਼ਨ; ਪੁਲਿਸ ਦੀ ਗ੍ਰਿਫਤ ’ਚੋਂ ਫਰਾਰ ਹੋਏ ਵਿਧਾਇਕ ਪਠਾਨਮਾਜਰਾ By admin - September 2, 2025 0 4 Facebook Twitter Pinterest WhatsApp ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੇ ਪੁਲਿਸ ਹਿਰਾਸਤ ਵਿਚੋਂ ਫਰਾਰ ਹੋਣ ਦੀ ਖਬਰ ਸਾਹਮਣੇ ਆਈ ਐ। ਖਬਰਾਂ ਮੁਤਾਬਕ ਪੰਜਾਬ ਪੁਲਿਸ ਨੇ ਵਿਧਾਇਕ ਨੂੰ ਅੱਜ ਸਵੇਰੇ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜਦੋਂ ਪੁਲਿਸ ਉਨ੍ਹਾਂ ਨੂੰ ਪੁਲਿਸ ਸਟੇਸ਼ਨ ਲੈ ਕੇ ਆ ਰਹੀ ਸੀ, ਤਦ ਰਸਤੇ ਵਿੱਚ ਪਠਾਣਮਾਜਰਾ ਹਜ਼ੂਮ ਦੀ ਮਦਦ ਲੈਂਦਿਆਂ ਮੌਕੇ ਤੇ ਫਰਾਰ ਹੋ ਗਏ। ਇਸ ਦੌਰਾਨ ਵਿਧਾਇਕ ਵੱਲੋਂ ਫਾਇਰਿੰਗ ਕਰਨ ਅਤੇ ਪੁਲਿਸ ਮੁਲਾਜਮਾਂ ਤੇ ਗੱਡੀ ਚੜਾਉਣ ਦੀ ਕੋਸ਼ਿਸ਼ ਦੀ ਖਬਰ ਵੀ ਸਾਹਮਣੇ ਆ ਰਹੀ ਐ। ਖਬਰਾਂ ਮੁਤਾਬਕ ਪਠਾਨਮਾਜਰਾ ਅਤੇ ਉਨ੍ਹਾਂ ਦੇ ਸਾਥੀ ਇੱਕ ਸਕਾਰਪੀਓ ਅਤੇ ਇੱਕ ਫਾਰਚੂਨਰ ਵਿੱਚ ਭੱਜ ਗਏ, ਜਿਨ੍ਹਾਂ ਵਿੱਚੋਂ ਫਾਰਚੂਨਰ ਨੂੰ ਪੁਲਿਸ ਨੇ ਫੜ ਲਿਆ ਐ, ਜਿਸ ਵਿਚੋਂ 3 ਪਿਸਤੌਲ ਬਰਾਮਦ ਹੋਏ ਨੇ। ਪੁਲਿਸ ਫਰਾਰ ਵਿਧਾਇਕ ਦੀ ਭਾਲ ਕੀਤੀ ਜਾ ਰਹੀ ਐ। ਦੱਸਣਯੋਗ ਐ ਕਿ ਗ੍ਰਿਫ਼ਤਾਰੀ ਤੋਂ ਪਹਿਲਾਂ ਪਠਾਨਮਾਜਰਾ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ ਪੰਜਾਬ ਪੁਲਿਸ ਨੇ ਮੇਰੀ ਸਾਬਕਾ ਪਤਨੀ ਨਾਲ ਸਬੰਧਤ ਇੱਕ ਪੁਰਾਣੇ ਮਾਮਲੇ ਵਿੱਚ ਆਈਪੀਸੀ ਦੀ ਧਾਰਾ 376 (ਬਲਾਤਕਾਰ) ਤਹਿਤ ਕੇਸ ਦਰਜ ਕੀਤਾ ਹੈ। ਦਿੱਲੀ ਦੀ ਆਪ ਟੀਮ ਪੰਜਾਬ ‘ਤੇ ਹਾਵੀ ਹੋਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਮੇਰੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਦਰਅਸਲ ‘ਚ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਪਿਛਲੇ ਦਿਨੀਂ ਆਪਣੀ ਹੀ ਸਰਕਾਰ ਵਿਰੁੱਧ ਬਿਆਨ ਦਿੱਤੇ ਹਨ। ਜਿਸ ਕਰਕੇ ਉਨ੍ਹਾਂ ਦਾ ਕਹਿਣਾ ਹੈ ਉਨ੍ਹਾਂ ਵਿਰੁੱਧ ਇਹ ਕਾਰਵਾਈ ਕੀਤੀ ਜਾ ਰਹੀ ਹੈ। ਸਰਕਾਰ ਵਿਰੁੱਧ ਦਿੱਤੇ ਉਨ੍ਹਾਂ ਦੇ ਬਿਆਨ ਮਗਰੋਂ ਉਨ੍ਹਾਂ ਦੀ ਸੁਰੱਖਿਆ ਵੀ ਵਾਪਿਸ ਲੈ ਲਈ ਗਈ ਹੈ। ਦੱਸਣਯੋਗ ਹੈ ਕਿ ਪਠਾਨਮਾਜਰਾ ‘ਤੇ 2022 ਵਿੱਚ ਉਨ੍ਹਾਂ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਨੇ ਪਹਿਲੀ ਸ਼ਾਦੀ ਛੁਪਾਉਣ ਅਤੇ ਕੁੱਟਮਾਰ ਦੇ ਇਲਜ਼ਮ ਲਗਾਏ ਸਨ। ਇਸ ਤੋਂ ਇਲਾਵਾ ਇੱਕ ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਵੀ ਉਹ ਸੁਰਖੀਆਂ ’ਚ ਰਹੇ ਸਨ। ਦੱਸ ਦੇਈਏ ਕਿ ਅੱਜ ਸਵੇਰੇ ਪੰਜਾਬ ਪੁਲਿਸ ਨੇ ਪਟਿਆਲਾ ਦੇ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਸੀ। ਇਹ ਗ੍ਰਿਫ਼ਤਾਰੀ ਇਕ ਪੁਰਾਣੇ ਜਬਰ-ਜ਼ਿਨਾਹ ਦੇ ਮਾਮਲੇ ਵਿਚ ਕੀਤੀ ਗਈ ਹੈ। ਇਸ ਤੋਂ ਪਹਿਲਾਂ ਪਠਾਨਮਾਜਰਾ ਨੇ ਆਪਣੇ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਪਾ ਕੇ ਦਾਅਵਾ ਕੀਤਾ ਸੀ ਕਿ ਪੁਲਿਸ ਨੇ ਉਨ੍ਹਾਂ ਵਿਰੁੱਧ ਇੱਕ ਪੁਰਾਣੇ ਮਾਮਲੇ ਵਿਚ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਨੇ ਵਿਧਾਇਕ ਖਿਲਾਫ ਕਾਰਵਾਈ ਦੀ ਪੁਸ਼ਟੀ ਕਰਦਿਆਂ ਵਿਧਾਇਕ ਤੇ ਪਾਰਟੀ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਦੇ ਇਲਜਾਮ ਲਾਏ ਨੇ। ਪਾਰਟੀ ਆਗੂ ਬਲਤੇਜ ਪੰਨੂ ਦੇ ਦੱਸਣ ਮੁਤਾਬਕ ਵਿਧਾਇਕ ਨੂੰ ਆਪਣੇ ਖਿਲਾਫ ਕਾਰਵਾਈ ਦਾ ਪਤਾ ਚੱਲ ਗਿਆ ਸੀ, ਜਿਸ ਦੇ ਚਲਦਿਆਂ ਉਸ ਨੇ ਹੜ੍ਹ ਪੀੜਤਾਂ ਦੇ ਹੱਕ ਵਿਚ ਬੋਲਣ ਬਦਲੇ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਸੀ।