ਪੰਜਾਬ ਕਪੂਰਥਲਾ ਦੇ ਰਿਹਾਇਸ਼ੀ ਇਲਾਕੇ ’ਚ ਵੜਿਆ ਵੇਈ ਦਾ ਪਾਣੀ; ਲੋਕਾਂ ਨੇ ਪ੍ਰਸ਼ਾਸਨ ਤੋਂ ਤੁਰੰਤ ਮਦਦ ਦੀ ਕੀਤੀ ਅਪੀਲ By admin - September 3, 2025 0 21 Facebook Twitter Pinterest WhatsApp ਕਪੂਰਥਲਾ ਨੇੜਿਓ ਲੰਘਦੀ ਕਾਲੀ ਵੇਈ ਵਿਚ ਹੜ੍ਹ ਆਉਣ ਕਾਰਨ ਇਸ ਦਾ ਪਾਣੀ ਰਿਹਾਇਸ਼ੀ ਇਲਾਕਿਆਂ ਅੰਦਰ ਆ ਗਿਆ ਐ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਐ। ਲੋਕਾਂ ਦੇ ਦੱਸਣ ਮੁਤਾਬਕ ਰਿਹਾਇਸ਼ੀ ਇਲਾਕੇ ਅੰਦਰ 5 ਤੋਂ 6 ਫੁੱਟ ਤਕ ਪਾਣੀ ਭਰ ਗਿਆ ਐ, ਜਿਸ ਕਾਰਨ ਪਾਣੀ ਲੋਕਾਂ ਦੇ ਘਰਾਂ ਅੰਦਰ ਵੜ੍ਹ ਗਿਆ ਐ। ਇਸੇ ਦੌਰਾਨ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਮੌਕੇ ਤੇ ਪਹੁੰਚ ਕੇ ਸਥਿਤੀ ਜਾ ਜਾਇਜਾ ਲਿਆ। ਇਸ ਦੌਰਾਨ ਡਰੇਨੇਜ ਵਿਭਾਗ ਵੱਲੋਂ ਪਾਣੀ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ। ਪ੍ਰਸ਼ਾਸਨ ਨੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਜਾਣ ਦੀ ਅਪੀਲ ਕੀਤੀ ਐ।