
ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀ ਫੜੋ-ਫੜੀ ਲਗਾਤਾਰ ਜਾਰੀ ਐ। ਇਸੇ ਤਹਿਤ ਕਾਰਵਾਈ ਕਰਦਿਆਂ ਗੁਰਦਾਸਪੁਰ ਦੇ ਥਾਣਾ ਕਾਦੀਆਂ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ 10 ਗਰਾਮ ਹੈਰੋਇਨ ਬਰਾਮਦ ਕੀਤੀ ਐ। ਇਸੇ ਤਰ੍ਹਾਂ ਪੁਲਿਸ ਨੇ ਗਸ਼ਤ ਦੌਰਾਨ ਅੱਧੀ ਨੌਜਵਾਨਾਂ ਨੂੰ ਝਾੜੀਆਂ ਦੀ ਓਟ ਵਿਚ ਨਸ਼ਾ ਕਰਦਿਆਂ ਨੂੰ ਰੰਗੇ ਹੱਥੀ ਕਾਬੂ ਕੀਤਾ ਐ। ਪੁਲਿਸ ਨੇ ਇਨ੍ਹਾਂ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਭਰਤੀ ਕਰਵਾ ਦਿੱਤਾ ਐ, ਜਿੱਥੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਮੁੜ ਅਦਾਲਤ ਵਿਚ ਪੇਸ਼ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਥਾਣਾ ਮੁਖੀ ਨਿਰਮਲ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਐ ਅਤੇ ਕਿਸੇ ਨੂੰ ਵੀ ਨਸ਼ੇ ਵੇਚਣ ਜਾਂ ਵਰਤੋਂ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਸਥਾਨਕ ਲੋਕਾਂ ਤੋਂ ਵੀ ਨਸ਼ਿਆਂ ਖਿਲਾਫ ਲੜਾਈ ਵਿਚ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਐ ਤਾਂ ਜੋ ਨਸ਼ਿਆਂ ਦੀ ਕੋਹੜ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ।


