ਮਾਨਸਾ ਅਧੀਨ ਆਉਂਦੇ ਬੁਢਲਾਡਾ ਵਿਖੇ ਦੇਰ ਰਾਤ ਰੰਜਿਸ਼ ਦੇ ਚਲਦਿਆਂ ਨੌਜਵਾਨ ਜਾ ਗੋਲੀ ਮਾਰ ਕੇ ਕਤਲ ਕਰਨ ਦੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਸੇਵਕ ਸਿੰਘ ਵਜੋਂ ਹੋਈ ਐ। ਜਾਣਕਾਰੀ ਅਨੁਸਾਰ ਸੇਵਕ ਸਿੰਘ ਦੀ ਕੁੱਝ ਲੋਕਾਂ ਨਾਲ ਲੜਾਈ ਹੋਈ ਸੀ, ਜਿਸ ਦੇ ਸਮਝੌਤੇ ਲਈ ਦੋਵੇਂ ਧਿਰਾਂ ਇਕੱਠੀਆਂ ਹੋਈਆਂ ਸੀ। ਇਸੇ ਦੌਰਾਨ ਦੂਜੀ ਧਿਰ ਦੇ ਕੁੱਝ ਲੋਕਾਂ ਨੇ ਸੇਵਕ ਸਿੰਘ ਦੇ ਗੋਲੀ ਮਾਰ ਦਿੱਤੀ ਗਈ। ਉਸ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਹਸਪਤਾਲ ਦੇ ਬਾਹਰ ਇਕੱਠਾ ਹੋਏ ਮ੍ਰਿਤਕ ਦੇ ਪਰਿਵਾਰ ਨੇ ਮੁਲਜਮਾਂ ਖਿਲਾਫ ਛੇਤੀ ਕਾਰਵਾਈ ਦੀ ਮੰਗ ਕੀਤੀ ਐ।
ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਕੁਝ ਦਿਨ ਪਹਿਲਾਂ ਸ਼ਰਾਬ ਦੇ ਠੇਕੇਦਾਰਾਂ ਦੇ ਕਰਿੰਦਿਆਂ ਦੇ ਨਾਲ ਲੜਾਈ ਹੋਈ ਸੀ ਜਿਸ ਨੂੰ ਲੈ ਕੇ ਸਮਝੌਤਾ ਕਰਨ ਦੀ ਗੱਲ ਚੱਲ ਰਹੀ ਸੀ ਅਤੇ ਉਹਨਾਂ ਵੱਲੋਂ ਮ੍ਰਿਤਕ ਨੌਜਵਾਨ ਸੇਵਕ ਸਿੰਘ ਨੂੰ ਸਮਝੌਤੇ ਲਈ ਬੁਲਾਇਆ ਗਿਆ ਸੀ ਪਰ ਉੱਥੇ ਪਹਿਲਾਂ ਹੀ ਮੌਜੂਦ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਕੇ ਸੇਵਕ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ। ਪਰਿਵਾਰ ਨੇ ਦੋਸ਼ੀਆਂ ਨੂੰ ਛੇਤੀ ਗ੍ਰਿਫਤਾਰ ਦੀ ਮੰਗ ਕੀਤੀ ਐ।
ਬੁਢਲਾਡਾ ਦੇ ਡੀਐਸਪੀ ਸਿਕੰਦਰ ਸਿੰਘ ਚੀਮਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਇਹਨਾਂ ਵਿਅਕਤੀਆਂ ਦੀ ਆਪਸ ਦੇ ਵਿੱਚ ਲੜਾਈ ਹੋਈ ਸੀ ਅਤੇ ਅੱਜ ਇਹਨਾਂ ਵੱਲੋਂ ਆਪਸੀ ਸਮਝੋਤੇ ਦੇ ਲਈ ਬੈਠ ਕੇ ਗੱਲਬਾਤ ਚੱਲ ਰਹੀ ਸੀ ਅਤੇ ਇਸ ਦੌਰਾਨ ਇਹਨਾਂ ਦੀ ਕੋਈ ਤਕਰਾਰ ਹੋ ਗਈ ਜਿਸ ਕਾਰਨ ਕਤਲ ਦੀ ਵਾਰਦਾਤ ਹੋਈ ਹੈ। ਉਹਨਾਂ ਕਿਹਾ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।