ਰੰਗਲਾ ਪੰਜਾਬ ਵਿਕਾਸ ਯੋਜਨਾ ਬਦਲੇਗੀ ਦੀ ਪੰਜਾਬ ਦੀ ਨੁਹਾਰ/ ਸਥਾਨਕ ਵਾਸੀਆਂ ਦੀ ਰਾਇ ਮੁਤਾਬਕ ਹੀ ਹੋਣਗੇ ਸਾਰੇ ਵਿਕਾਸ ਕੰਮ/ ਆਪ ਬੁਲਾਰਾ ਨੀਲ ਕਮਲ ਨੇ ਸਾਂਝਾ ਕੀਤੀ ਯੋਜਨਾ ਬਾਰੇ ਜਾਣਕਾਰੀ

0
6

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰਾ ਨੀਲ ਕਮਲ ਨੇ ਪੰਜਾਬ ਸਰਕਾਰ ਦੀ ਰੰਗਲਾ ਪੰਜਾਬ ਵਿਕਾਸ ਯੋਜਨਾ ਦਾ ਗੁਣਗਾਣ ਕਰਦਿਆਂ ਇਸ ਨੂੰ ਪੰਜਾਬ ਦੇ ਇਤਿਹਾਸ ਵਿਚ ਮੀਲ ਪੱਥਰ ਕਰਾਰ ਦਿੱਤਾ ਐ। ਸਬੰਧੀ ਬਿਆਨ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਨਾਮ ਵਾਂਗ ਹੀ ਆਮ ਆਦਮੀ ਦਾ ਖੁਲ੍ਹ ਕੇ ਸਮਰਥਨ ਕਰਦੀ ਐ, ਜਿਸ ਦਾ ਸਬੂਤ ਪੰਜਾਬ ਸਰਕਾਰ ਦੀ ਰੰਗਲਾ ਪੰਜਾਬ ਵਿਕਾਸ ਯੋਜਨਾ ਐ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮਕਸਦ ਆਮ ਜਨਤਾ ਨੂੰ ਵਿਕਾਸ ਦੀ ਹਿੱਸੇਦਾਰ ਬਣਾਉਣਾ ਐ। ਉਨ੍ਹਾਂ ਕਿਹਾ ਕਿ ਸ਼ਾਇਦ ਇਹ ਹਿੰਦੋਸਤਾਨ ਦੇ ਇਤਿਹਾਸ ਦੀ ਪਹਿਲੀ ਘਟਨਾ ਹੋਵੇਗੀ ਜਦੋਂ ਕਿਸੇ ਐਨੀ ਵੱਡੀ ਸਰਕਾਰੀ ਯੋਜਨਾ ਵਿਚ ਲੋਕਾਂ ਨੂੰ ਭਾਈਵਾਲ ਬਣਾਇਆ ਗਿਆ ਹੋਵੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਲਾਗੂ ਹੋਣ ਨਾਲ ਪੰਜਾਬ ਦੇ ਲੋਕ ਆਪਣੇ ਇਲਾਕੇ ਵਿਚ ਹੋਣ ਵਾਲੇ ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕਰਨ ਵਿਚ ਆਪਣਾ ਯੋਗਦਾਨ ਪਾ ਸਕਣਗੇ। ਵਿਰੋਧੀਆਂ ਤੇ ਆਮ ਆਦਮੀ ਪਾਰਟੀ ਨੂੰ ਦੇ ਇਲਜਾਮ ਲਾਉਂਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਫੈਸਲੇ ਸਿਰਫ ਆਮ ਆਦਮੀ ਪਾਰਟੀ ਹੀ ਕਰ ਸਕਦੀ ਐ ਜਦਕਿ ਬਾਕੀ ਪਾਰਟੀਆਂ ਸਿਰਫ ਆਪਣੀ ਹੀ ਡਫਲੀ ਵਜਾਉਣ ਨੂੰ ਪਹਿਲ ਦਿੰਦੀਆਂ ਨੇ। ਉਨ੍ਹਾਂ ਨੇ ਕਿਹਾ ਮਾਨ ਸਰਕਾਰ ਦੀ ਇਹ ਯੋਜਨਾ ਪੰਜਾਬ ਦੇ ਵਿਕਾਸ ਵਿਚ ਮੀਲ ਪੱਥਰ ਸਾਬਤ ਹੋਵੇਗੀ ਅਤੇ ਇਸ ਦੇ ਲਾਬੂ ਹੋਣ ਨਾਲ ਸਮੁੱਚੇ ਪੰਜਾਬ ਦੀ ਨੁਹਾਰ ਬਦਲਣ ਜਾ ਰਹੀ ਐ। ਦੱਸਣਯੋਗ ਐ ਕਿ ਪੰਜਾਬ ਸਰਕਾਰ ਨੇ ਯੋਜਨਾ ਤਹਿਤ ਤਹਿਤ ਸਾਰੇ ਜ਼ਿਲ੍ਹਿਆਂ ਵਿਚ ਵਿਕਾਸ ਲੋੜਾਂ ਲਈ ਫੰਡਾਂ ਦਾ ਉਪਬੰਧ ਕੀਤਾ ਗਿਆ ਹੈ। ਵਿੱਤੀ ਸਾਲ 2025-26 ਵਿਚ ਇਸ ਯੋਜਨਾ ਤਹਿਤ 585 ਕਰੋੜ ਰੁਪਏ ਦੇ ਫੰਡਾਂ ਦੀ ਵਿਵਸਥਾ ਕੀਤੀ ਗਈ ਹੈ। ਇਹ ਫੰਡ ਦਾ ਕਾਰਜਭਾਰ ਡਿਪਟੀ ਕਮਿਸ਼ਨਰਾਂ ਕੋਲ ਹੋਵੇਗਾ। ਇਹ ਫੰਡ ਵਿਧਾਇਕਾਂ, ਭਾਈਚਾਰਕ ਸੰਗਠਨਾਂ, ਨਾਗਰਿਕ ਸਮੂਹਾਂ ਅਤੇ ਸਮਾਜਿਕ ਭਾਵਨਾ ਵਾਲੇ ਸ਼ਹਿਰੀਆਂ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਖਰਚ ਕੀਤੇ ਜਾਣਗੇ। ਯੋਜਨਾਂ ਤਹਿਤ ਪ੍ਰਵਾਨਗੀ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੇਵੇਗੀ ਪਰ ਇਸ ਪ੍ਰਵਾਨਗੀ ਨੂੰ ਮੁੱਖ ਮੰਤਰੀ ਦੁਆਰਾ ਨਿਯੁਕਤ ਕੀਤੇ ਜ਼ਿਲ੍ਹੇ ਦੇ ਇੰਚਾਰਜ ਮੰਤਰੀ ਦੀ ਸਹਿਮਤੀ ਹੋਵੇਗੀ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਕਮੇਟੀ ਨਿਰਧਾਰਤ ਅਥਾਰਟੀ ਦੁਆਰਾ ਕੰਮ ਨੂੰ ਪੂਰਾ ਕਰਵਾਏਗੀ ਅਤੇ ਇਸ ਦੀ ਢੁਕਵੀਂ ਨਿਗਰਾਨੀ ਅਤੇ ਕੰਮ ਨੂੰ ਸਮੇਂ ਸਿਰ ਪੂਰਾ ਕਰਨ ਨੂੰ ਯਕੀਨੀ ਬਣਾਏਗੀ। ਡਿਪਟੀ ਕਮਿਸ਼ਨਰ ਪ੍ਰਵਾਨਿਤ ਕਾਰਜਾਂ ਲਈ ਪ੍ਰਸ਼ਾਸਕੀ ਅਤੇ ਵਿੱਤੀ ਮਨਜ਼ੂਰੀਆਂ ਦੇਣ ਦੇ ਸਮਰੱਥ ਹੋਵੇਗਾ।

LEAVE A REPLY

Please enter your comment!
Please enter your name here