ਪੰਜਾਬ ਮੋਗਾ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ; ਬੀਅਰ ਲੈਣ ਗਏ ਨੂੰ ਮਾਰੀ ਗੋਲੀ, ਪੁਲਿਸ ਕਰ ਰਹੀ ਜਾਂਚ By admin - September 5, 2025 0 5 Facebook Twitter Pinterest WhatsApp ਮੋਗਾ ਵਿਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰਨ ਦੀ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਪਛਾਣ 27 ਸਾਲਾ ਰਮੇਸ਼ ਕੁਮਾਰ ਵਜੋਂ ਹੋਈ ਐ। ਪਰਿਵਾਰ ਦੇ ਦੱਸਣ ਮੁਤਾਬਕ ਰਮੇਸ਼ ਕੁਮਾਰ ਬੀਤੀ ਰਾਤ ਦੋਸਤਾਂ ਨਾਲ ਢਾਂਬੇ ਤੇ ਰੋਟੀ ਖਾਣ ਗਿਆ ਸੀ। ਇਸ ਤੋਂ ਬਾਅਦ ਉਹ ਬੀਅਰ ਲੈਣ ਗਿਆ, ਜਿੱਥੇ ਕੁੱਝ ਅਣਪਛਾਤੇ ਲੋਕ ਆਪਸ ਵਿਚ ਲੜ ਰਹੇ ਸੀ, ਜਿਨ੍ਹਾਂ ਦੀ ਮ੍ਰਿਤਕ ਨਾਲ ਬਹਿਸ਼ ਹੋ ਗਈ। ਇਸ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਤੇ ਗੋਲੀ ਚਲਾ ਦਿੱਤੀ। ਮੌਕੇ ਤੇ ਮੌਜੂਦ ਲੋਕਾਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਫਰਾਰ ਹੋਏ ਅਣਪਛਾਤੇ ਵਿਅਕਤੀਆਂ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਇੱਕ ਕਰਿਆਨੇ ਦੀ ਦੁਕਾਨ ‘ਤੇ ਕੰਮ ਕਰਦਾ ਸੀ ਅਤੇ 2 ਦਿਨ ਪਹਿਲਾਂ ਹੀ ਉਸ ਵੱਲੋਂ ਆਪਣੇ ਨਵੇਂ ਮਕਾਨ ਦਾ ਨਕਸ਼ਾ ਬਣਾਇਆ ਗਿਆ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਹੁਣ ਰੋ-ਰੋ ਕੇ ਬੁਰਾ ਹਾਲ ਹੈ।