ਪੰਜਾਬ ਅਜਨਾਲਾ ਦੌਰੇ ’ਤੇ ਪਹੁੰਚੇ ਸਾਂਸਦ ਸੰਜੇ ਸਿੰਘ; ਹੜ੍ਹ ਪ੍ਰਭਾਵਿਤ ਖੇਤਰਾਂ ਦਾ ਲਿਆ ਜਾਇਜ਼ਾ; ਕੇਂਦਰ ਤੋਂ ਵਿਸ਼ੇਸ਼ ਪੈਕੇਜ ਦੀ ਕੀਤੀ ਮੰਗ By admin - September 5, 2025 0 9 Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਸਾਂਸਦ ਸੰਜੈ ਸਿੰਘ ਅੱਜ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਸਥਾਨਕ ਵਾਸੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਐ, ਜਿਸ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਪੀੜਤਾਂ ਦੀ ਮਦਦ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਨੇ। ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਮੌਕੇ ਵੇਖਣ ਲਈ ਭੇਜਿਆ ਐ ਪਰ ਉਨ੍ਹਾਂ ਨੇ ਵੀ ਅਜੇ ਤਕ ਕੋਈ ਐਲਾਨ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਲਈ ਬਿਨਾਂ ਦੇਰੀ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਐ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਤੋਂ ਇਲਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਰਹੇ।