ਲੁਧਿਆਣਾ ਨੇੜਲੇ ਪਿੰਡ ਸਸਰਾਲੀ ਵਿਖੇ ਧੁੱਸੀ ਬੰਨ੍ਹ ਸਤਿਲੁਜ ਦਰਿਆ ਦੀ ਭੇਂਟ ਚੜ ਚੁੱਕਾ ਐ। ਪ੍ਰਸ਼ਾਸਨ ਦੀ ਮਦਦ ਨਾਲ ਲੋਕਾਂ ਨੇ ਸਿਰਤੋੜ ਕੋਸ਼ਿਸ਼ਾਂ ਕੀਤੀਆਂ ਪਰ ਬੰਨ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਹੁਣ ਆਰਜ਼ੀ ਬਣਾ ਕੇ ਨੁਕਸਾਨ ਘਟਾਉਣ ਦੀਆਂ ਕੋਸ਼ਿਸਾਂ ਹੋ ਰਹੀਆਂ ਨੇ। ਇਸੇ ਦੌਰਾਨ ਇਲਾਕਾ ਵਾਸੀਆਂ ਨੇ ਇਕੱਠੇ ਹੋ ਕੇ ਬਾਬਾ ਸਤਨਾਮ ਸਿੰਘ ਦੀ ਅਗਵਾਈ ਹੇਠ ਸਤਲੁਜ ਦਰਿਆ ਕੰਢੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਨੇ। ਲੋਕਾਂ ਦਾ ਕਹਿਣਾ ਐ ਕਿ ਉਹ ਬੰਨ੍ਹ ਨੂੰ ਬਚਾਉਣ ਲਈ ਹਰ ਹੀਲਾ ਵਰਤ ਚੁੱਕੇ ਨੇ ਅਤੇ ਹੁਣ ਪਰਮਾਤਮਾ ਦਾ ਸਹਾਰਾ ਲੈਣ ਤੋਂ ਸਿਵਾ ਕੋਈ ਚਾਰਾ ਨਹੀਂ ਬਚਿਆ, ਜਿਸ ਦੇ ਚਲਦਿਆਂ ਉਨ੍ਹਾਂ ਨੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਨੇ ਅਤੇ ਅਕਾਲ ਪੁਰਖ ਅੱਗੇ ਇਲਾਕੇ ਦੀ ਬਿਹਤਰੀ ਲਈ ਅਰਦਾਸ ਕੀਤੀ ਜਾਵੇਗੀ।
ਦੱਸਣਯੋਗ ਐ ਕਿ ਪਿੰਡ ਸਸਰਾਲੀ ਨੇੜੇ ਬੰਨ੍ਹ ਕਮਜ਼ੋਰ ਹੋਣ ਤੋਂ ਬਾਅਦ ਦਰਿਆ ਦਾ ਪਾਣੀ ਨਾਲ ਲੱਗਦੇ ਖੇਤਾਂ ਵਿਚ ਆ ਵੜਿਆ ਅਤੇ ਅਤੇ ਆਰਜ਼ੀ ਬੰਨ ਬਣਾ ਕੇ ਪਾਣੀ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਐ। ਬੀਤੀ ਦੇਰ ਰਾਤ ਤਕ ਪ੍ਰਸ਼ਾਸਨ ਦੀ ਮਦਦ ਨਾਲ ਸਥਾਨਕ ਵਾਸੀਆਂ ਵੱਲੋਂ ਆਰਜ਼ੀ ਬੰਨ ਨੂੰ ਮਜਬੂਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਮੌਕੇ ਤੇ ਮੌਜੂਦ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸ਼ਤੈਦ ਐ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ ਅਤੇ ਲੋਕਾਂ ਨੂੰ ਡਰਨ ਦੀ ਜ਼ਰੂਰਤ ਨਹੀਂ ਐ।