ਤਰਨ ਤਾਰਨ ਪੁਲਿਸ ਹੱਥ ਨਸ਼ਿਆਂ ਨੂੰ ਲੈ ਕੇ ਲੱਗੀ ਵੱਡੀ ਸਫਲਤਾ/ ਸਰਹੱਦ ਨੇੜਿਓਂ ਡਰੋਨ, ਹੈਰੋਇਨ, ਪਿਸਟਲ ਤੇ ਮੋਟਰ ਸਾਇਕਲ ਬਰਾਮਦ/ ਮੁਲਜ਼ਮ ਫਰਾਰ, ਪੁਲਿਸ ਨੇ ਸਾਮਾਨ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ

0
9

ਗੁਆਢੀ ਮੁਲਕ ਪਾਕਿਸਤਾਨ ਵੱਲੋਂ ਸਰਹੱਦੀ ਇਲਾਕਿਆਂ ਅੰਦਰ ਨਸ਼ੀਲੇ ਪਦਾਰਥ ਤੇ ਹਥਿਆਰ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਐ। ਤਾਜ਼ਾ ਮਾਮਲਾ ਤਰਨ ਤਾਰਨ ਅਧੀਨ ਆਉਂਦੇ ਸਰਹੱਦੀ ਪਿੰਡ ਡੱਲ ਤੋਂ ਸਾਹਮਣੇ ਆਇਆ ਐ, ਜਿੱਥੇ ਪੁਲਿਸ ਤੇ ਬੀਐਸਐਫ ਨੇ ਸਾਂਝੀ ਕਾਰਵਾਈ ਕਰਦਿਆਂ ਭਾਰੀ ਮਾਤਰਾ ਵਿਚ ਨਸ਼ਾ ਤੇ ਹੋਰ ਸਾਮਾਨ ਬਰਾਮਦ ਕੀਤਾ ਐ। ਬਰਾਮਦ ਹੋਏ ਸਾਮਾਨ ਵਿਚ ਇਕ ਡਰੋਨ, ਦੋ ਕਿੱਲੋ ਹੈਰੋਇਨ, ਇਕ ਪਿਸਤੌਲ ਅਤੇ ਇਕ ਮੋਟਰ ਸਾਈਕਲ ਸ਼ਾਮਲ ਐ। ਜਦੋਂਕਿ  ਹੈਰੋਇਨ ਲੈਣ ਆਏ ਤਸਕਰ ਪੁਲਿਸ ਪਾਰਟੀ ਅਤੇ ਬੀਐਸਐਫ ਨੂੰ ਦੇਖ ਕੇ ਮੌਕੇ ਤੋਂ ਫ਼ਰਾਰ ਹੋ ਗਏ ਹਨ। ਇਸ ਸਬੰਧੀ ਅਣਪਛਾਤੇ ਤਸਕਰਾਂ ਖ਼ਿਲਾਫ਼ ਖਾਲੜਾ ਥਾਣੇ ਵਿੱਚ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਪ੍ਰੀਤ ਇੰਦਰ ਸਿੰਘ ਭਿੱਖੀਵਿੰਡ ਨੇ ਦੱਸਿਆ ਕਿ ਪਿੰਡ ਡੱਲ ਵਿੱਚ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਸਰਚ ਆਪ੍ਰੇਸ਼ਨ ਦੌਰਾਨ ਖੇਤਾਂ ਵਿੱਚ ਡਿੱਗਿਆ ਇੱਕ ਡਰੋਨ ਅਤੇ ਹੈਰੋਇਨ ਦਾ ਇੱਕ ਪੈਕੇਟ ਮਿਲਿਆ, ਜਿਸ ਵਿੱਚੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਸੇ ਤਰ੍ਹਾਂ ਬੀਓਪੀ ਕਲਸੀਆਂ ਦੇ ਖੇਤਾਂ ਵਿੱਚੋਂ ਇੱਕ ਗਲੌਕ ਪਿਸਤੌਲ ਅਤੇ 3 ਪੈਕੇਟ ਹੈਰੋਇਨ ਬਰਾਮਦ ਕੀਤੀ ਗਈ। ਜਦੋਂ ਪੈਕੇਟ ਖੋਲ੍ਹ ਕੇ ਜਾਂਚ ਕੀਤੀ ਗਈ ਤਾਂ ਉਨ੍ਹਾਂ ਵਿੱਚੋਂ ਡੇਢ ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ। ਡੀਐਸਪੀ ਨੇ ਦੱਸਿਆ ਕਿ ਹੈਰੋਇਨ ਦੀ ਖੇਪ ਲੈਣ ਆਏ ਤਸਕਰ ਪੁਲਿਸ ਪਾਰਟੀ ਅਤੇ ਬੀਐਸਐਫ ਨੂੰ ਦੇਖ ਕੇ ਆਪਣਾ ਮੋਟਰਸਾਈਕਲ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ  ਥਾਣਾ ਖਾਲੜਾ ਵਿੱਚ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here