ਪੰਜਾਬ ਅੰਮ੍ਰਿਤਸਰ ਵਾਸੀ ਨੌਜਵਾਨ ਦੀ ਅਮਰੀਕਾ ‘ਚ ਮੌਤ; ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ By admin - September 7, 2025 0 25 Facebook Twitter Pinterest WhatsApp ਅੰਮ੍ਰਿਤਸਰ ਨਾਲ ਸਬੰਧਤ ਨੌਜਵਾਨ ਦੀ ਅਮਰੀਕਾ ਦੀ ਧਰਤੀ ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਪਛਾਣ ਗੁਰਜੰਟ ਸਿੰਘ ਵਾਸੀ ਪਿੰਡ ਭਿੰਡੀਸੈਦਾਂ ਵਜੋਂ ਹੋਈ ਐ। ਜਾਣਕਾਰੀ ਅਨੁਸਾਰ ਗੁਰਜੰਟ ਸਿੰਘ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਰਹਿ ਰਿਹਾ ਸੀ ਅਤੇ ਅਜੂਬਾ ਸਿਟੀ ਵਿਖੇ ਇਕ ਸਟੋਰ ਤੇ ਕੰਮ ਕਰਦਾ ਸੀ। ਉਹ ਡੇਢ ਸਾਲ ਪਹਿਲਾਂ ਸੁਨਹਿਰੀ ਭਵਿੱਖ ਦੇ ਸੁਪਨੇ ਲੈ ਕੇ ਅਮਰੀਕਾ ਗਿਆ ਸੀ ਪਰ ਬੀਤੇ ਦਿਨ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਐ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਖਬਰ ਪਿੰਡ ਪਹੁੰਚਣ ਬਾਦ ਪਰਿਵਾਰ ਤੇ ਇਲਾਕੇ ਅੰਦਰ ਸੋਗ ਦੀ ਲਹਿਰ ਐ। ਪਿੰਡ ਵਾਸੀਆਂ ਨੇ ਸਮਾਜ ਸੇਵੀਆਂ ਅਤੇ ਭਾਰਤ ਸਰਕਾਰ ਅੱਗੇ ਪਰਿਵਾਰ ਦੀ ਮਦਦ ਲਈ ਗੁਹਾਰ ਲਾਈ ਐ। ਮ੍ਰਿਤਕ ਦੇ ਪਿਤਾ ਸਰਬਜੀਤ ਸਿੰਘ ਨੇ ਕਿਹਾ ਕਿ ਉਹਨਾਂ ਦਾ ਪੁੱਤਰ ਪਰਿਵਾਰ ਦੀ ਗਰੀਬੀ ਦੂਰ ਕਰਨ ਲਈ ਵਿਦੇਸ਼ ਗਿਆ ਸੀ ਪਰ ਕਿਸਮਤ ਨੇ ਉਸਨੂੰ ਬਹੁਤ ਜਲਦੀ ਸਾਡੇ ਕੋਲੋਂ ਖੋਹ ਲਿਆ ਐ। ਪਰਿਵਾਰ ਨੇ ਭਾਰਤ ਸਰਕਾਰ ਅਤੇ ਸਮਾਜ ਸੇਵੀਆਂ ਸੰਸਥਾਵਾਂ ਕੋਲੋਂ ਬੇਨਤੀ ਕੀਤੀ ਹੈ ਕਿ ਗੁਰਜੰਟ ਸਿੰਘ ਦੀ ਮ੍ਰਿਤ ਦੇਹ ਜਲਦ ਤੋਂ ਜਲਦ ਪੰਜਾਬ ਲਿਆਈ ਜਾਵੇ ਤਾਂ ਜੋ ਉਸਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਪੂਰੀਆਂ ਕੀਤੀਆਂ ਜਾ ਸਕਣ। ਇਸ ਘਟਨਾ ਨੇ ਨਾ ਸਿਰਫ਼ ਪਰਿਵਾਰ ਨੂੰ ਸਗੋਂ ਸਾਰੇ ਪਿੰਡ ਨੂੰ ਗਹਿਰੇ ਦੁੱਖ ਵਿੱਚ ਡੁੱਬੋ ਦਿੱਤਾ ਹੈ।