ਪੰਜਾਬ ਜਲੰਧਰ ’ਚ ਪੰਜਾਬ ਸਰਕਾਰ ’ਤੇ ਵਰ੍ਹੇ ਭਾਜਪਾ ਆਗੂ ਅਨਿਲ ਸਰੀਨ; ਪੰਜਾਬ ਦੀ ਮਦਦ ਨਾ ਕਰਨ ਵਾਲੇ ਦਾਅਵਿਆਂ ’ਤੇ ਚੁੱਕੇ ਸਵਾਲ By admin - September 8, 2025 0 5 Facebook Twitter Pinterest WhatsApp ਪੰਜਾਬ ਭਾਜਪਾ ਦੇ ਆਗੂਆਂ ਨੇ ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਪੰਜਾਬ ਸਰਕਾਰ ਨੂੰ ਕੇਂਦਰ ਖਿਲਾਫ ਕੀਤੇ ਜਾ ਰਹੇ ਪ੍ਰਚਾਰ ਬਾਰੇ ਘੇਰਿਆ ਐ। ਮੀਡੀਆ ਨਾਲ ਗੱਲਬਾਤ ਕਰਦਿਆਂ ਸੀਨੀਅਰ ਆਗੂ ਅਨਿਲ ਸਰੀਨ ਨੇ ਕਿਹਾ ਕਿ ਪੰਜਾਬ ਸਰਕਾਰ ਦਾਅਵਾ ਕਰ ਰਹੀ ਹੈ ਕਿ ਕੇਂਦਰ ਨੇ ਅਜੇ ਤੱਕ ਪੰਜਾਬ ਵਿਚ ਆਏ ਹੜ੍ਹਾਂ ਦਾ ਕੋਈ ਨੋਟਿਸ ਨਹੀਂ ਲਿਆ। ਉਨ੍ਹਾਂ ਕਿਹਾ ਕਿ ਇਹ ਸਾਰੇ ਝੂਠੇ ਨੇ। ਉਨ੍ਹਾਂ ਕੇਂਦਰ ਦੀ ਟੀਮ ਪੰਜਾਬ ਦੇ ਮੁੱਖ ਸਕੱਤਰ ਨਾਲ ਮੁਲਾਕਾਤ ਕਰ ਰਹੀ ਹੈ ਅਤੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈ ਰਹੀ ਹੈ ਪਰ ਪੰਜਾਬ ਸਰਕਾਰ ਦੇ ਮੰਤਰੀ ਕੇਂਦਰ ਖਿਲਾਫ ਝੂਠਾ ਪ੍ਰਚਾਰ ਕਰ ਰਹੇ ਨੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਭਲਕੇ ਪੰਜਾਬ ਫੇਰੀ ਤੇ ਆ ਰਹੇ ਨੇ ਜਿਸ ਤੋਂ ਬਾਅਦ ਪੰਜਾਬ ਲਈ ਚੰਗੀ ਖਬਰ ਸੁਣਨ ਨੂੰ ਮਿਲੇਗੀ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਚੀਮਾ ਇੱਕ ਅਯੋਗ ਮੰਤਰੀ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਕੋਈ ਬਕਾਇਆ ਨਹੀਂ ਐ ਅਤੇ ਜਿਹੜੇ ਪੈਸੇ ਦੇਣੇ ਸੀ, ਉਹ ਕੇਂਦਰ ਸਰਕਾਰ ਦੇ ਚੁੱਕੀ ਐ। ਮਨੀਸ਼ ਸਿਸੋਦੀਆ ਜਾਂ ਵਿੱਤ ਮੰਤਰੀ ਹਰਪਾਲ ਚੀਮਾ ਜੋ ਜੀਐਸਟੀ ਪੈਸਾ ਮੰਗ ਰਹੇ ਹਨ, ਉਹ ਪਹਿਲਾਂ ਹੀ ਕੇਂਦਰ ਸਰਕਾਰ ਵੱਲੋਂ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਪੰਜਾਬ ਦੇ ਨਾਲ ਖੜ੍ਹੀ ਹੈ ਅਤੇ ਹਮੇਸ਼ਾ ਕਰੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ 9 ਸਤੰਬਰ ਨੂੰ ਪੰਜਾਬ ਆ ਰਹੇ ਹਨ, ਜਿਸ ਤੋਂ ਬਾਅਦ ਪੰਜਾਬ ਲਈ ਵੱਡੀ ਰਾਹਤ ਦੀ ਖ਼ਬਰ ਆਵੇਗੀ।