Uncategorized ਫਗਵਾੜਾ ਬੰਦ ਨੂੰ ਮਿਲਿਆ ਰਲਵਾ-ਮਿਲਵਾ ਹੁੰਗਾਰਾ/ ਅਤਿਵਾਦੀ ਹਮਲੇ ਦੇ ਰੋਸ ਵਜੋਂ ਦਿੱਤਾ ਸੀ ਬੰਦ ਦਾ ਸੱਦਾ/ ਹਿੰਦੂ ਜਥੇਬੰਦੀਆਂ ਨੇ ਪਾਕਿਸਤਾਨ ਖਿਲਾਫ਼ ਕੀਤੀ ਨਾਅਰੇਬਾਜ਼ੀ By admin - April 27, 2025 0 11 Facebook Twitter Pinterest WhatsApp ਪਹਿਲਗਾਮ ਵਿਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਦੇਸ਼ ਭਰ ਅੰਦਰ ਰੋਸ ਪ੍ਰਦਰਸ਼ਨਾਂ ਦਾ ਦੌਰ ਲਗਾਤਾਰ ਜਾਰੀ ਐ। ਇਸੇ ਦੇ ਚਲਦਿਆਂ ਅੱਜ ਵੱਖ ਵੱਖ ਜਥੇਬੰਦੀਆਂ ਵੱਲੋਂ ਫਗਵਾੜਾ ਸ਼ਹਿਰ ਨੂੰ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਸੀ, ਜਿਸ ਦੇ ਤਹਿਤ ਅੱਜ ਫਗਵਾੜਾ ਸ਼ਹਿਰ ਦੇ ਜ਼ਿਆਦਾਤਰ ਬਾਜ਼ਾਰ ਬੰਦ ਰਹੇ। ਇਸ ਮੌਕੇ ਇਕੱਤਰ ਹੋਏ ਹਿੰਦੂ ਜਥੇਬੰਦੀਆਂ ਦੇ ਆਗੂਆਂ ਨੇ ਪਾਕਿਸਤਾਨ ਖਿਲਾਫ ਪ੍ਰਦਰਸ਼ਨ ਕੀਤਾ ਅਤੇ ਭਾਰਤ ਸਰਕਾਰ ਤੋਂ ਅਤਿਦਾਦੀਆਂ ਖਿਲਾਫ ਮਿਸਾਲੀ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਸਮੂਹ ਸੰਗਠਨਾਂ ਨੇ ਸ਼ਹਿਰ ਵਿੱਚ ਇੱਕ ਮੋਟਰਸਾਈਕਲ ਮਾਰਚ ਵੀ ਕੱਢਿਆ ਜੋ ਕਿ ਵੱਖ-ਵੱਖ ਬਜ਼ਾਰਾਂ ਵਿੱਚੋਂ ਹੁੰਦਾ ਹੋਇਆ ਮੁੱਖ ਜਿਹੜੀ ਰੋਡ ਤੇ ਪਹੁੰਚਿਆ ਜਿੱਥੇ ਕਿ ਸਮੂਹ ਸੰਗਠਨਾਂ ਦੇ ਆਗੂਆਂ ਨੇ ਅੱਤਵਾਦੀਆਂ ਅਤੇ ਪਾਕਿਸਤਾਨ ਦਾ ਪੋਸਟਰ ਫੂਕਿਆ। ਇਸ ਮਾਰਚ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ ਕੀਤੇ ਗਏ ਸਨ। ਇਸ ਮੌਕੇ ਆਗੂਆਂ ਨੇ ਭਾਰਤ ਸਰਕਾਰ ਤੋਂ ਅਤਿਵਾਦ ਨਕੇਲ ਕੱਸਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਸ਼ਹਿਰ ਵਾਸੀਆਂ ਦਾ ਬੰਦ ਦੀ ਕਾਲ ਨੂੰ ਸਮਰਥਨ ਦੇਣ ਲਈ ਧੰਨਵਾਦ ਕੀਤਾ ਗਿਆ।