Uncategorized ਫਰੀਦਕੋਟ ਪੁਲਿਸ ਹੱਥੇ ਚੜ੍ਹ ਨਸ਼ਾ ਤਸਕਰ ਪਤੀ-ਪਤਨੀ; ਦੋਵਾਂ ਨੂੰ 272 ਗਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ By admin - September 9, 2025 0 25 Facebook Twitter Pinterest WhatsApp ਫਰੀਦਕੋਟ ਪੁਲਿਸ ਨੇ ਨਸ਼ਾ ਤਸਕਰੀ ਦੇ ਧੰਦੇ ਵਿਚ ਲੱਗੇ ਪਤੀ-ਪਤਨੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿਚੋਂ 272 ਗਰਾਮ ਹੈਰੋਇਨ ਬਰਾਮਦ ਕੀਤੀ ਐ। ਪੁਲਿਸ ਦੇ ਦੱਸਣ ਮੁਤਾਬਕ ਦੋਵਾਂ ਨੇ ਇਹ ਨਸ਼ਾ ਰੇਲ ਰਾਹੀਂ ਹਰਿਆਣਾ ਲਿਜਾ ਕੇ ਅੱਗੇ ਸਪਲਾਈ ਕਰਨਾ ਸੀ। ਮੁਲਜਮਾਂ ਦੀ ਪਛਾਣ ਬਲਵਿੰਦਰ ਸਿੰਘ ਉਰਫ ਬਿੰਦਰ ਅਤੇ ਉਸ ਦੀ ਪਤਨੀ ਸਰਬਜੀਤ ਕੌਰ ਵਜੋਂ ਹੋਈ ਐ ਜੋ ਹਰਿਆਣਾ ਦੇ ਜੀਂਦ ਜਿਲ੍ਹੇ ਦੇ ਪਿੰਡ ਰੋਹੜ ਨਾਲ ਸਬੰਧਤ ਨੇ। ਪੁਲਿਸ ਪਾਰਟੀ ਵੱਲੋਂ ਇਨ੍ਹਾਂ ਦੇ ਸਪਲਾਇਰ ਅਤੇ ਡਿਲਵਰੀ ਲੈਣ ਵਾਲੇ ਵਿਅਕਤੀਆਂ ਨੂੰ ਵੀ ਮੁਕੱਦਮੇ ਵਿੱਚ ਨਾਮਜ਼ਦ ਕਰ ਦਿੱਤਾ ਹੈ, ਜਿਹਨਾ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਿਸ ਦੇ ਦੱਸਣ ਮੁਤਾਬਕ ਪੁਲਿਸ ਪਾਰਟੀ ਨੇ ਨੈਸ਼ਨਲ ਹਾਈਵੇਅ-54 ਤੋਂ ਲਿੰਕ ਰੋਡ ਤੇ ਪਿੰਡ ਸੰਧਵਾ ਨੇੜੇ ਮੌਜੂਦ ਸੀ ਕਿ ਇਸੇ ਦੌਰਾਨ ਪੁਲਿਸ ਪਾਰਟੀ ਨੂੰ ਵੇਖੇ ਕੇ ਬਲਵਿੰਦਰ ਸਿੰਘ ਅਤੇ ਉਸਦੀ ਪਤਨੀ ਨੇ ਸੂਏ ਦੀ ਪਟੜੀ ਰਾਹੀਂ ਉੱਥੋਂ ਖਿਸਕਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਸ਼ੱਕ ਦੇ ਆਧਾਰ ਤੇ ਦੋਵਾਂ ਨੂੰ ਹਿਰਾਸਤ ਵਿਚ ਲੈ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜੇ ਵਿਚੋਂ 272 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਦੀ ਮੁਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਹੈਰੋਇਨ ਸਰਹੱਦੀ ਇਲਾਕੇ ਫਿਰੋਜ਼ਪੁਰ ਨਾਲ ਸਬੰਧਿਤ ਇਕ ਵਿਅਕਤੀ ਵੱਲੋਂ ਸਪਲਾਈ ਕੀਤੀ ਗਈ ਸੀ। ਦੋਸ਼ੀਆਂ ਦਾ ਮਨਸੂਬਾ ਇਸ ਨੂੰ ਰੇਲ ਰਾਹੀਂ ਹਰਿਆਣਾ ਪਹੁੰਚਾ ਕੇ ਅੱਗੇ ਸਪਲਾਈ ਕਰਨ ਦਾ ਸੀ। ਫਰੀਦਕੋਟ ਪੁਲਿਸ ਵੱਲੋਂ ਦੋਨਾ ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਗਿਆ ਹੈ ਅਤੇ ਦੋਸ਼ੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਬਾਰੀਕੀ ਨਾਲ ਜਾਚ ਕਰਨ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।