ਮੋਗਾ ਸੀਵਰੇਜ ਟ੍ਰੀਟਮੈਂਟ ਪਲਾਂਟ ’ਚ ਕਲੋਰੀਨ ਗੈਸ ਲੀਕ; ਫਾਇਰ ਬ੍ਰਿਗੇਡ ਮੁਲਾਜ਼ਮ ਦੀ ਵਿਗੜੀ ਹਾਲਤ; ਭਾਰੀ ਮੁਸ਼ੱਕਤ ਤੋਂ ਬਾਅਦ ਪਾਇਆ ਗਿਆ ਕਾਬੂ

0
29

 

ਮੋਗਾ ਦੇ ਬੁੱਕਣਵਾਲਾ ਰੋਡ ਤ ਸਥਿਤ ਸੀਵਰੇਜ ਟਰੀਟਮੈਂਟ ਪਲਾਂਟ ਵਿਚ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇੱਥੇ ਅਛਾਨਕ ਕਲੋਰੀਨ ਗੈਸ ਲੀਕ ਹੋ ਗਈ। ਗੈਸ ਦੀ ਬਦਬੂ ਚਾਰੇ ਪਾਸੇ ਫੈਲਣ ਤੋਂ ਬਾਅਦ ਨਗਰ ਨਿਗਮ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਦ ਮੌਕੇ ਤੇ ਪਹੁੰਚੇ ਫਾਇਰ ਬ੍ਰਿਗੇਡ ਮੁਲਾਜਮਾਂ ਨੇ ਲੀਕ ਹੋ ਰਹੀ ਗੈਸ ਤੇ ਕਾਬੂ ਪਾਇਆ। ਇਸੇ ਦੌਰਾਨ ਫਾਇਰ ਬ੍ਰਿਗੇਡ ਦੇ ਇਕ ਮੁਲਾਜਮ ਦੀ ਗੈਸ ਚੜਣ ਕਾਰਨ ਹਾਲਤ ਵਿਗੜ ਗਈ ਜਿਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਐ।
ਘਟਨਾ ਤੋਂ ਬਾਅਦ ਨਗਰ ਨਿਗਮ ਮੇਅਰ ਬਲਜੀਤ ਸਿੰਘ ਵੀ ਮੌਕੇ ਤੇ ਪਹੁੰਚ ਗਏ। ਫਾਇਰ ਬ੍ਰਿਗੇਡ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਗੈਸ ਤੇ ਕਾਬੂ ਪਾਇਆ, ਜਿਸ ਤੋਂ ਬਾਦ ਲੋਕਾਂ ਨੇ ਸੁੱਖ ਦਾ ਸਾਹ ਲਿਆ ਐ। ਕਲੋਰੀਨ ਗੈਸ ਦੇ ਲੀਕ ਹੋਣ ਬਾਰੇ ਅਜੇ ਤੱਕ ਕੋਈ ਸਹੀ ਪੁਸ਼ਟੀ ਨਹੀਂ ਹੋਈ ਹੈ।

LEAVE A REPLY

Please enter your comment!
Please enter your name here