ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਪਰਮਿੰਦਰ ਢੀਂਡਸਾ; ਪਿਤਾ ਦੀ ਯਾਦ ’ਚ 7 ਪਰਿਵਾਰਾਂ ਨੂੰ ਘਰ ਬਣਵਾ ਕੇ ਦੇਣ ਦਾ ਐਲਾਨ

0
23

ਸਾਬਕਾ ਕੇਂਦਰੀ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਹੜ੍ਹ ਪੀੜਤਾਂ ਨੂੰ ਦਿੱਤੇ ਸਹਿਯੋਗ ਲਈ ਪੰਜਾਬੀ ਭਾਈਚਾਰੇ ਦੀ ਪ੍ਰਸੰਸਾ ਕੀਤੀ ਐ। ਉਨ੍ਹਾਂ ਕਿਹਾ ਕਿ ਇਸ ਕਾਰਜ ਵਿਚ ਸਾਡੇ ਵੱਲੋਂ ਵੱਖ ਵੱਖ ਪਿੰਡਾਂ ਅੰਦਰ ਡੀਜ਼ਲ ਦੀ ਸੇਵਾ ਕੀਤੀ ਜਾ ਰਹੀ ਐ। ਇਸ ਤੋਂ ਇਲਾਵਾ ਆਪਣੇ ਪਿਤਾ ਸੁਖਦੇਵ ਸਿੰਘ ਢੀਂਡਸਾ ਦੀ ਯਾਦ ਵਿਚ 7 ਪਰਿਵਾਰਾਂ ਦੇ ਘਰ ਬਣਵਾ ਕੇ ਦੇਣ ਦਾ ਐਲਾਨ ਕੀਤਾ ਐ। ਉਨ੍ਹਾਂ ਕਿਹਾ ਕਿ ਪਾਣੀ ਘਟਣ ਤੋਂ ਬਾਅਦ ਘਰ ਬਣਾਉਣ ਦੀ ਸੇਵਾ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰ ਵੱਲੋਂ 10 ਲੱਖ ਦੇ ਕਰੀਬ ਦੀ ਰਕਮ ਇਕੱਤਰ ਕੀਤੀ ਗਈ ਜੋ ਹੜ੍ਹ ਪੀੜਤਾਂ ਵਿਚ ਵੰਡੀ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਬਾਰੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਦੇਰੀ ਨਾਲ ਚੁੱਕਿਆ ਚੰਗਾ ਕਦਮ ਐ।
ਉਨ੍ਹਾਂ ਕਿਹਾ ਕਿ ਇਸ ਦੇਰੀ ਨਾਲ ਪ੍ਰਧਾਨ ਮੰਤਰੀ ਦੇ ਪੰਜਾਬ ਪ੍ਰਤੀ ਵਤੀਰੇ ਦਾ ਪਤਾ ਚੱਲ ਗਿਆ ਐ। ਉਨ੍ਹਾਂ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਅਫ਼ਗਾਨਿਸਤਾਨ ਦੇ ਭੂਚਾਲ ਪੀੜਤਾਂ ਦਾ ਤਾਂ ਫ਼ਿਕਰ ਸੀ ਪਰ ਪੰਜਾਬ ਦੇ ਲੋਕਾਂ ਦਾ ਨਹੀਂ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਜੀ ਦੁਆਰਾ ਲਿਖੀ ਚਿੱਠੀ ਉਪਰੰਤ ਹੀ ਉਹਨਾਂ ਦਾ ਧਿਆਨ ਪੰਜਾਬ ਵੱਲ ਮੁੜਿਆ ਹੈ। ਪ੍ਰਧਾਨ ਮੰਤਰੀ ਪੰਜਾਬ ਨੂੰ ਫੌਰੀ ਰਾਹਤ ਦੇਣ ਦਾ ਐਲਾਨ ਕਰਨ।
ਪੰਜਾਬ ਸਰਕਾਰ ਦੁਆਰਾ ਡਰੇਨਾਂ, ਦਰਿਆਵਾਂ ਆਦਿ ਦੀ ਸਫ਼ਾਈ ਅਤੇ ਬੰਨ੍ਹ ਪੱਕੇ ਕਰਨ ਵਿੱਚ ਬਹੁਤ ਵੱਡਾ ਘਪਲਾ ਸਾਹਮਣੇ ਆਇਆ ਹੈ। ਹਲਕਾ ਲਹਿਰਾ ਵਿੱਚ ਸਬੰਧਿਤ ਵਿਭਾਗ ਦੇ ਮੰਤਰੀ ਨੇ ਆਪਣੇ ਚਹੇਤੇ ਅਤੇ ਨੇੜਲੇ ਰਿਸ਼ਤੇਦਾਰਾਂ ਨੂੰ ਸਫ਼ਾਈ ਕਰਨ ਦੇ ਠੇਕੇ ਦਿੱਤੇ, ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਪੰਜਾਬ ਸਰਕਾਰ ਦੀ ਬਦ-ਇੰਤਜ਼ਾਮੀ ਨਾਲ ਹੜ੍ਹਾਂ ਕਾਰਨ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸਭ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਐ, ਜਿਸ ਦੀ ਸਰਕਾਰ ਨੂੰ ਜ਼ਿੰਮੇਵਾਰੀ ਲੈਣੀ ਚਾਹੀਦੀ ਐ।

LEAVE A REPLY

Please enter your comment!
Please enter your name here