ਪੰਜਾਬ ਲਹਿਰਾਗਾਗਾ ਪੁਲਿਸ ਵਾਹਨ ਚੋਰ ਗਰੋਹ ਦਾ ਪਰਦਾਫਾਸ਼; 19 ਮੋਟਰਸਾਈਕਲ ਤੇ ਇੱਕ ਐਕਟੀਵਾ ਬਰਾਮਦ By admin - September 10, 2025 0 3 Facebook Twitter Pinterest WhatsApp ਲਹਿਰਾਗਾਗਾ ਪੁਲਿਸ ਨੇ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦਿਆਂ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਐ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿਚੋਂ 19 ਮੋਟਰ ਸਾਈਕਲ ਅਤੇ ਇਕ ਐਕਟਿਵਾ ਬਰਾਮਦ ਕੀਤਾ ਐ। ਇਨ੍ਹਾਂ ਨੇ ਇਹ ਸਾਰੇ ਵਾਹਨ ਵੱਖ ਵੱਖ ਥਾਵਾਂ ਤੋਂ ਚੋਰੀ ਕੀਤੇ ਸੀ। ਜਾਣਕਾਰੀ ਅਨੁਸਾਰ ਪੁਲਿਸ ਨੇ ਮੋਟਰ ਸਾਈਕਲ ਚੋਰੀ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਦੀ ਨਿਸ਼ਾਨਦੇਹੀ ਤੇ ਪੁਲਿਸ ਨੇ ਉਸ ਦੇ ਦੋ ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ। ਪੁਲਿਸ ਨੇ ਇਕ ਕਵਾੜੀਏ ਨੂੰ ਵੀ ਹਿਰਾਸਤ ਵਿਚ ਲਿਆ ਐ ਜੋ ਚੋਰੀਸ਼ੁਦਾ ਵਾਹਨਾਂ ਨੂੰ ਕਬਾੜ ਵਿਚ ਬਦਲ ਕੇ ਵੇਚਦਾ ਸੀ।