ਪੰਜਾਬ ਫਾਜਿਲਕਾ ਪੁਲਿਸ ਵੱਲੋਂ ਦੋ ਮੁਲਜ਼ਮਾਂ ਦਾ ਐਨਕਾਊਟਰ; ਹੋਟਲ ਮਾਲਕ ਤੋਂ ਮੰਗੀ ਸੀ 5 ਕਰੋੜ ਰੁਪਏ ਦੀ ਫਿਰੌਤੀ By admin - September 10, 2025 0 4 Facebook Twitter Pinterest WhatsApp ਫਾਜਿਲਕਾ ਪੁਲਿਸ ਨੇ ਹੋਟਲ ਮਾਲਕ ਤੋਂ ਫਿਰੌਤੀ ਮੰਗਣ ਵਾਲੇ 2 ਮੁਲਜ਼ਮਾਂ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਜਾਣਕਾਰੀ ਅਨੁਸਾਰ ਮੁਲਜਮਾਂ ਨੇ ਫਿਰੌਤੀ ਦੀ ਮੰਗ ਪੂਰੀ ਨਾ ਹੋਣ ਦੇ ਚਲਦਿਆਂ ਹੋਟਲ ਬਲੈਕ ਏਗਲ ’ਤੇ ਬੀਤੀ 28 ਤੇ 31 ਤਰੀਕ ਨੂੰ ਗੋਲੀਆਂ ਚਲਾਈਆਂ ਸਨ। ਮੁਲਜਮ ਹੋਟਲ ਨੂੰ ਮੁੜ ਨਿਸ਼ਾਨਾ ਬਣਾਉਣ ਦੀ ਫਿਰਾਖ ਵਿਚ ਸਨ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਨਾਕੇਬੰਦੀ ਕਰ ਕੇ ਮੁਲਜਮਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਦੀ ਜਵਾਬੀ ਕਾਰਵਾਈ ਵਿਚ ਦੋਵੇਂ ਸ਼ੂਟਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਐਸਐਸਪੀ ਗੁਰਮੀਤ ਸਿੰਘ ਨੇ ਅਜਿਹੀਆਂ ਕਾਰਵਾਈਆਂ ਵਿਚ ਲੱਗੇ ਲੋਕਾਂ ਨੂੰ ਸੁਧਰ ਜਾਣ ਦੀ ਸਖਤ ਚਿਤਾਵਨੀ ਦਿੱਤੀ ਐ।