ਬਰਨਾਲਾ ਦੇ 4 ਸਾਲਾ ਹਰਗੁਣ ਸਿੰਘ ਵੱਲੋਂ ਹੜ੍ਹ ਪੀੜਤਾਂ ਦੀ ਮਦਦ; ਡੀਸੀ ਦਫਤਰ ਪਹੁੰਚ ਕੇ ਡਿਪਟੀ ਕਮਿਸ਼ਨਰ ਨੂੰ ਸੌਂਪੀ ਗੋਲਕ

0
4

ਬਰਨਾਲਾ ਸ਼ਹਿਰ ਨਾਲ ਸਬੰਧਤ ਹਰਗੁਣ ਸਿੰਘ ਨਾਮ ਦੇ 4 ਸਾਲਾ ਬੱਚੇ ਨੇ ਹੜ੍ਹ ਪੀੜਤਾਂ ਲਈ ਮਦਦ ਦੇ ਕੇ ਮਿਸਾਲ ਕਾਇਮ ਕੀਤੀ ਐ। ਹਰਗੁਣ ਸਿੰਘ ਨੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਆਪਣੀ ਗੋਲਕ ਭੇਂਟ ਕੀਤੀ ਐ। ਹਰਗੁਣ ਸਿੰਘ ਆਪਣੇ ਦਾਦੇ ਸਾਧੂ ਸਿੰਘ ਅਤੇ ਮਾਤਾ ਸਿਮਰਨ ਨਾਲ ਡਿਪਟੀ ਕਮਿਸ਼ਨਰ ਦਫਤਰ ਪਹੁੰਚਿਆ ਜਿੱਥੇ ਉਸ ਨੇ ਡਿਪਟੀ ਕਮਿਸ਼ਨਰ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਆਪਣੀ  ਗੋਲਕ ਸੌਂਪੀ।
ਮੀਡੀਆ ਵੱਲੋਂ ਪੁੱਛੇ ਜਾਣ ਤੇ ਹਰਗੁਣ ਸਿੰਘ ਨੇ ਕਿਹਾ ਕਿ ਜਿਹੜੇ ਲੋਕਾਂ ਦੇ ਪਾਣੀ ਕਰ ਕੇ ਘਰ ਟੁੱਟ ਗਏ ਨੇ, ਮੈਂ ਉਨ੍ਹਾਂ ਲਈ ਆਪਣੀ ਗੋਲਕ ਦਿੱਤੀ ਐ। ਦਾਦਾ ਸਾਧੂ ਸਿੰਘ ਨੇ ਕਿਹਾ ਕਿ ਹਰਗੁਣ ਸਿੰਘ ਕਈ ਦਿਨਾਂ ਤੋਂ ਹੜ੍ਹ ਪੀੜਤਾਂ ਲਈ ਗੋਲਕ ਦੇਣ ਦੀ ਗੱਲ ਕਹਿ ਰਿਹਾ ਸੀ, ਜਿਸ ਤੋਂ ਬਾਅਦ ਉਹ ਉਸ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਪਹੁੰਚੇ ਹਨ। ਡਿਪਟੀ ਕਮਿਸ਼ਨਰ ਨੇ ਬੱਚੇ ਹਰਗੁਣ ਸਿੰਘ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਐ।
ਇਸ ਮੌਕੇ ਜਿਲ੍ਹਾ ਬਰਨਾਲਾ ਦੇ ਡਿਪਟੀ ਕਮਿਸ਼ਨਰ ਟੀ ਬੈਨਿਥ ਵੱਲੋਂ ਇਸ ਛੋਟੇ ਬੱਚੇ ਦੀ ਸਲਾਘਾ ਕਰਦੇ ਕਿਹਾ ਕਿ ਹੜਾਂ ਨਾਲ ਪ੍ਰਭਾਵਿਤ ਲੋਕਾਂ ਨੂੰ ਜਿੱਥੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਮੁਹਈਆ ਕੀਤੀ ਜਾ ਰਹੀ ਹੈ, ਉਥੇ ਸਮਾਜ ਸੇਵੀ ਸੰਸਥਾਵਾਂ ਵੀ ਅੱਗੇ ਆ ਰਹੀਆਂ ਹਨ। ਅੱਜ ਛੋਟਾ ਬੱਚਾ ਹਰਗੁਣ ਸਿੰਘ ਵੱਲੋਂ ਆਪਣਾ ਗੋਲਕ ਹੜ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜਿਲਾ ਪ੍ਰਸ਼ਾਸਨ ਨੂੰ ਦਿੱਤਾ ਗਿਆ ਹੈ। ਉਹ ਬੱਚੇ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕਰਦੇ ਹਨ।
ਉਹਨਾਂ ਕਿਹਾ ਕਿ ਜੋ ਵੀ ਸਮਾਜ ਸੇਵੀ ਸੰਸਥਾਵਾਂ ਹੜ ਪ੍ਰਭਾਵਿਤ ਲੋਕਾਂ ਦੀ ਮਦਦ ਕਰਨਾ ਚਾਹੁੰਦੀਆਂ ਹਨ ,ਉਹ ਜਿਲਾ ਪ੍ਰਸ਼ਾਸਨ ਨਾਲ ਰਾਬਤਾ ਕਰ ਸਕਦੇ ਹਨ। ਇਸ ਮੌਕੇ ਹਰਗੁਣ ਸਿੰਘ ਦੇ ਦਾਦਾ ਸਾਧੂ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਅੰਦਰ ਹੜਾਂ ਨੂੰ ਲੈਕੇ ਉਹਨਾਂ ਦਾ ਪੋਤਾ ਹਰਗੁਣ ਸਿੰਘ ਪਿਛਲੇ ਕਈ ਦਿਨਾਂ ਤੋਂ ਹੜ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਕਹਿ ਰਿਹਾ ਸੀ, ਜਿਸ ਵੱਲੋਂ ਅੱਜ ਬਰਨਾਲਾ ਡਿਪਟੀ ਕਮਿਸ਼ਨਰ ਨੂੰ ਆਪਣਾ ਗੋਲਕ ਦੇਣ ਲਈ ਪਹੁੰਚਿਆ ਹੈ।

LEAVE A REPLY

Please enter your comment!
Please enter your name here