ਪੰਜਾਬ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਕੇਂਦਰ ਸਰਕਾਰ ’ਤੇ ਹਮਲਾ; ਪੰਜਾਬ ਨਾਲ ਮਤਰੇਇਆ ਸਲੂਕ ਕਰਨ ਦੇ ਇਲਜ਼ਾਮ; 1600 ਕਰੋੜ ਦੀ ਮਦਦ ਨੂੰ ਦੱਸਿਆ ਨਾਕਾਫੀ By admin - September 10, 2025 0 3 Facebook Twitter Pinterest WhatsApp ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਤੇ ਪੰਜਾਬ ਨਾਲ ਮਤਰੇਇਆ ਵਿਵਹਾਰ ਕਰਨ ਦੇ ਇਲਜਾਮ ਲਾਏ ਨੇ। ਚੰਡੀਗੜ੍ਹ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੇ ਕੇਂਦਰ ਸਰਕਾਰ ਅੱਗੇ 20 ਹਜ਼ਾਰ ਕਰੋੜ ਰੁਪਏ ਦੀ ਮੰਗ ਰੱਖੀ ਸੀ ਪਰ ਕੇਂਦਰ ਨੇ ਕੇਵਲ 1600 ਕਰੋੜ ਦਿੱਤਾ ਐ ਜੋ ਊਠ ਦੇ ਮੂੰਹ ਵਿਚ ਜ਼ੀਰੇ ਵਾਂਗ ਐ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ 43 ਪਰਿਵਾਰਾਂ ਦੇ ਕਰਜੇ ਮੁਆਫ ਕੀਤੇ ਨੇ ਜੋ ਹਰੇਕ ਪਰਿਵਾਰ 20 ਹਜ਼ਾਰ ਕਰੋੜ ਤੋਂ ਵੱਧ ਸੀ ਪਰ ਹੁਣ ਜਦੋਂ ਪੰਜਾਬ ਦੀ ਮਦਦ ਦੀ ਗੱਲ ਆਈ ਐ ਤਾਂ ਸਰਕਾਰ ਨੇ ਹੱਥ ਘੁੱਟ ਲਿਆ ਐ। ਉਨ੍ਹਾਂ ਕਿਹਾ ਕਿ ਮੋਦੀ ਸਾਹਿਬ ਸਿਆਸੀ ਸਟੰਟ ਕਰਕੇ ਵਾਪਸ ਚਲੇ ਗਏ ਨੇ ਪੰਜਾਬ ਸਰਕਾਰ ਹਰ ਪੰਜਾਬੀ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਕੱਲ੍ਹ ਸ਼ਾਮ ਜਾਂ ਪਰਸੋਂ ਛੁੱਟੀ ਮਿਲ ਜਾਵੇਗੀ, ਜਿਸ ਤੋਂ ਬਾਅਦ ਕਈ ਹੋਰ ਵੱਡੇ ਫੈਸਲੇ ਲਏ ਜਾਣਗੇ। ਅਮਨ ਅਰੋੜਾ ਨੇ ਕਿਹਾ ਕਿ ਇਹੋ ਜਿਹਾ ਵਰਤਾਰਾ ਤਾਂ ਕੋਈ ਵਿਰੋਧੀ ਵੀ ਨਹੀਂ ਕਰਦਾ ਹੁੰਦਾ। ਉਨ੍ਹਾਂ ਕਿਹਾ ਕਿ ਸਾਡੀ 20 ਹਜ਼ਾਰ ਕਰੋੜ ਦੀ ਮੰਗ ਸੀ, ਜਿਸ ‘ਚੋਂ ਸਿਰਫ 1600 ਕਰੋੜ ਰੁਪਿਆ ਦਿੱਤਾ ਗਿਆ। ਇਸ ਤੋਂ ਇਲਾਵਾ 60 ਹਜ਼ਾਰ ਕਰੋੜ ਦੇ ਬਕਾਏ ਵੀ ਕੇਂਦਰ ਸਰਕਾਰ ਨੇ ਰੋਕ ਰੱਖੇ ਹਨ। ਪ੍ਰਧਾਨ ਮੰਤਰੀ ਮੋਦੀ ਪੰਜਾਬ ਨਾਲ ਕੋਝਾ ਅਤੇ ਭੱਦਾ ਮਜ਼ਾਕ ਕਰਕੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ 10-15 ਸਾਲਾਂ ‘ਚ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦਾ 15 ਲੱਖ ਕਰੋੜ ਰੁਪਿਆ ਮੁਆਫ਼ ਕਰ ਚੁੱਕੇ ਹਨ ਪਰ ਜਦੋਂ ਪੰਜਾਬ ਦੇ ਲੱਖਾਂ ਲੋਕਾਂ ਦੀ ਗੱਲ ਆਉਂਦੀ ਹੈ ਤਾਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਹੋ ਜਾਂਦਾ ਹੈ। ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੂੰ ਭਲਕੇ ਸ਼ਾਮ ਤੱਕ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ। ਇਸ ਤੋਂ ਬਾਅਦ ਪੰਜਾਬ ਸਰਕਾਰ ਹੜ੍ਹ ਪੀੜਤ ਇਕੱਲੇ-ਇਕੱਲੇ ਵਿਅਕਤੀ ਦੀ ਬਾਂਹ ਫੜ੍ਹਨ ਦਾ ਕੰਮ ਕਰੇਗੀ। ਉਨ੍ਹਾਂ ਨੇ ਪੰਜਾਬ ਭਾਜਪਾ ਦੇ ਆਗੂਆਂ ‘ਤੇ ਵੀ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਬੀਤੇ ਦਿਨ ਸਾਡੇ 2 ਮੰਤਰੀਆਂ ਨੇ ਮੁੱਖ ਸਕੱਤਰ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ‘ਚ ਹੋਈ ਤਬਾਹੀ ਦੀ ਪੂਰੀ ਜਾਣਕਾਰੀ ਦਿੱਤੀ ਸੀ ਪਰ ਸਿਰਫ 1600 ਕਰੋੜ ਰੁਪਏ ਦਾ ਐਲਾਨ ਕਰਕੇ ਪ੍ਰਧਾਨ ਮੰਤਰੀ ਤੁਰ ਗਏ। ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਅਤੇ ਕੇਂਦਰ ਸਰਕਾਰ ਦਾ ਇਕ ਵਾਰ ਫਿਰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਵਿਰੋਧੀ ਚਿਹਰਾ ਨੰਗਾ ਹੋ ਚੁੱਕਾ ਹੈ।