ਪੰਜਾਬ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਪਹੁੰਚੇ ਗਿ. ਹਰਪ੍ਰੀਤ ਸਿੰਘ; ਪਿੰਡ ਬੱਗੇਵਾਲਾ ਵਿਖੇ ਬਣੇ ਬੇਸ ਕੈਂਪ ਦਾ ਕੀਤਾ ਨਿਰੀਖਣ By admin - September 11, 2025 0 25 Facebook Twitter Pinterest WhatsApp ਅਕਾਲੀ ਦਲ ਬਾਗੀ ਧੜੇ ਦੇ ਪ੍ਰਧਾਨ ਗਿ. ਹਰਪ੍ਰੀਤ ਸਿੰਘ ਅੱਜ ਫਿਰੋਜ਼ਪੁਰ ਜਿਲ੍ਹੇ ਦੇ ਪਿੰਡ ਬੱਗੇਵਾਲਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਬਣਾਏ ਗਏ ਬੇਸ ਕੈਂਪ ਦਾ ਦੌਰਾ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕੈਂਪ ਹੜ੍ਹ ਪੀੜਤਾਂ ਲਈ ਵੱਡੀ ਆਸ ਦੀ ਕਿਰਨ ਐ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਹੜ੍ਹ ਪੀੜਤਾਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਐ ਅਤੇ ਲਿਸਟ ਦੇ ਆਧਾਰ ਤੇ ਘਰ-ਘਰ ਜਾ ਕੇ ਰਾਹਤ ਸਮੱਗਰੀ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਹਰ ਤਰ੍ਹਾਂ ਦਾ ਸਾਜੋ ਸਾਮਾਨ ਤੋਂ ਇਲਾਵਾ ਦਵਾਈਆਂ ਤੇ ਪਸੂਆਂ ਲਈ ਸੁੱਕੇ ਚਾਰੇ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਐ ਅਤੇ ਹਾਲਾਤ ਸੁਧਰਨ ਤਕ ਪੀੜਤਾਂ ਦੀ ਹਰ ਮੰਗ ਪੂਰੀ ਕੀਤੀ ਜਾਵੇਗੀ।