ਗੁਰਦਾਸਪੁਰ ਦੇ ਹੜ੍ਹ ਪੀੜਤਾਂ ਲਈ ਡਟੇ ਸੁੱਚਾ ਸਿੰਘ ਲੰਗਾਹ; ਅਕਾਲੀ ਦਲ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ

0
20

ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਨੇ ਗੁਰਦਾਸਪੁਰ ਅਧੀਨ ਆਉਂਦੇ ਕੋਰੀਡੋਰ ਬੰਨ੍ਹ ਨੂੰ ਮੁੜ ਬਣਾਉਣ ਲਈ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ ਐ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਬੰਨ ਦੀ ਮਜਬੂਤੀ ਲਈ ਇਜਾਜਤ ਮੰਗੀ ਸੀ ਜੋ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਜੇਕਰ ਬੰਨ੍ਹ ਦੀ ਮੁੜ ਉਸਾਰੀ ਲਈ ਕੋਈ ਹੋਰ ਸੰਸਥਾ ਜਾਂ ਸਰਕਾਰ ਕੰਮ ਕਰਨਾ ਚਾਹੁੰਦੀ ਐ ਤਾਂ ਅਕਾਲੀ ਦਲ ਉਸ ਵਿਚ ਬਣਦਾ ਸਹਿਯੋਗ ਦੇਣ ਲਈ ਤਿਆਰ ਐ। ਉਨ੍ਹਾਂ ਕਿਹਾ ਕਿ ਭਾਵੇਂ ਹੜ੍ਹ ਪੀੜਤਾਂ ਦੀ ਲੋਕਾਂ ਨੇ ਦਿਲ ਖੋਲ੍ਹ ਕੇ ਮਦਦ ਕੀਤੀ ਐ ਪਰ ਪੰਜਾਬ ਵਿਚ ਹੋਇਆ ਨੁਕਸਾਨ ਬਹੁਤ ਵਿਆਪਕ ਐ, ਜਿਸ ਲਈ ਵੱਡੇ ਉਪਰਾਲੇ ਕਰਨ ਦੀ ਲੋੜ ਐ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੜ੍ਹ ਪੀੜਤਾਂ ਲਈ ਪਹਿਲੇ ਦਿਨ ਤੋਂ ਕੰਮ ਕਰ ਰਹੀ ਐ ਅਤੇ ਆਉਂਦੇ ਦਿਨਾਂ ਦੌਰਾਨ ਵੀ ਇਹ ਕੰਮ ਜਾਰੀ ਰਹੇਗਾ।

LEAVE A REPLY

Please enter your comment!
Please enter your name here