ਪੰਜਾਬ ਰਾਜਪੁਰਾ ’ਚ ਭਿਆਨਕ ਹਾਦਸੇ ’ਚ 3 ਦੀ ਮੌਤ; ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ; ਤਿੰਨ ਦੀ ਮੌਕੇ ਤੇ ਮੌਤ, ਬੱਚਾ ਗੰਭੀਰ ਜ਼ਖਮੀ By admin - September 11, 2025 0 18 Facebook Twitter Pinterest WhatsApp ਰਾਜਪੁਰਾ ਦੇ ਚੂਨਾ ਭੱਟੀ ਇਲਾਕੇ ਅੰਦਰ ਅੱਜ ਚੜ੍ਹਦੀ ਸਵੇਰ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਥੇ ਇਕ ਪਰਵਾਸੀ ਪਰਿਵਾਰ ਦੇ ਪੰਜ ਜੀਆਂ ਨੂੰ ਇਕ ਕਾਲੇ ਰੰਗ ਦੀ ਕਾਰ ਨੇ ਟੱਕਰ ਮਾਰ ਦਿੱਤੀ। ਟੱਕਰ ਐਨੀ ਭਿਆਨਕ ਸੀ ਕਿ ਇਸ ਹਾਦਸੇ ਵਿਚ ਤਿੰਨ ਜਣਿਆਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਇਕ ਬੱਚਾ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਚੰਡੀਗੜ੍ਹ ਰੈਫਰ ਕੀਤਾ ਗਿਆ ਐ। ਹਾਦਸੇ ਵਿਚ ਕਾਰ ਚਾਲਕ ਵੀ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਪੁਲਿਸ ਨੇ ਕਾਰ ਚਾਲਕ ਕੋਲੋਂ ਮਿਲੇ ਦਸਤਾਵੇਜ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਜਾਣਕਾਰੀ ਅਨੁਸਾਰ ਗਣੇਸ਼ ਕਾਲੋਨੀ ਦੇ ਰਹਿਣ ਵਾਲੇ ਇਕ ਪਰਿਵਾਰ ਦੇ ਪੰਜ ਜੀਅ ਸੜਕ ਤੇ ਜਾ ਰਹੇ ਸੀ ਕਿ ਪਟਿਆਲਾ ਵੱਲੋਂ ਆਈ ਚੰਡੀਗੜ੍ਹ ਨੰਬਰ ਦੀ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਇਕ ਬਜ਼ੁਰਗ ਔਰਤ, ਇਕ ਵਿਅਕਤੀ ਅਤੇ ਇਕ ਕੁੜੀ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਇਕ ਬੱਚਾ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਲੋਕਾਂ ਨੇ ਸਥਾਨਕ ਸਿਵਲ ਹਸਪਤਾਲ ਪਹੁੰਚਾਇਆ, ਜਿੱਥੋਂ ਗੰਭੀਰ ਹਾਲਤ ਦੇ ਚਲਦਿਆਂ ਪਹਿਲਾਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਈ ਰੈਫਰ ਕੀਤਾ ਪਰ ਫਿਰ ਹਾਲਤ ਜ਼ਿਆਦਾ ਗੰਭੀਰ ਹੋਣ ਦੇ ਚਲਦਿਆਂ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਗਿਆ ਐ। ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਕਾਰ ਦੇ ਦਸਤਾਵੇਜ਼ ਅਤੇ ਡਰਾਈਵਰ ਦਾ ਪਛਾਣ ਪੱਤਰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਐ।