ਪੰਜਾਬ ਫਿਰੋਜ਼ਪੁਰ ਦੇ ਹੜ੍ਹ ਪੀੜਤਾਂ ਨੂੰ ਮਿਲੇ ਸੁਖਬੀਰ ਬਾਦਲ; ਦਰਿਆਵਾਂ ਨੂੰ ਪੱਕਿਆ ਕਰਨ ਦਾ ਕੀਤਾ ਵਾਅਦਾ; ਕਿਹਾ, ਸਰਕਾਰ ਬਣਨ ’ਤੇ ਲਾਗੂ ਕਰਾਂਗੇ ਫੈਸਲਾ By admin - September 11, 2025 0 17 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਫਿਰੋਜ਼ਪੁਰ ਦੇ ਹਲਕਾ ਜ਼ੀਰਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਵੱਖ ਵੱਖ ਪਿੰਡਾਂ ਵਿਚ ਜਾ ਕੇ ਹੜ੍ਹ ਪੀੜਤਾਂ ਦਾ ਹਾਲ ਜਾਣਿਆਂ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਅੰਦਰ ਅਕਾਲੀ ਦਲ ਦੀ ਸਰਕਾਰ ਬਣਦੀ ਐ ਤਾਂ ਪੰਜਾਬ ਦੇ ਸਾਰੇ ਦਰਿਆਵਾਂ ਨੂੰ ਪੱਕਾ ਕਰ ਕੇ ਨਹਿਰੀ ਰੂਪ ਦਿੱਤਾ ਜਾਵੇਗਾ ਅਤੇ ਕੱਚੀਆਂ ਜ਼ਮੀਨਾਂ ਨੂੰ ਪਹਿਲੀ ਕੈਬਨਿਟ ਮੀਟਿੰਗ ਵਿਚ ਹੀ ਪੱਕਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 1600 ਰੁਪਏ ਦੇ ਪੈਕੇਜ ਦਿੱਤਾ ਐ, ਜਿਸ ਨਾਲ ਤਾਂ ਮਾਧੋਪੁਰ ਡੈਮ ਦੀ ਮੁਰੰਮਤ ਵੀ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਔਖੇ ਵੇਲੇ ਲੋਕਾਂ ਦੇ ਨਾਲ ਖੜ੍ਹਾ ਐ ਅਤੇ ਰਾਹਤ ਕਾਰਜਾਂ ਲਈ ਨਕਦੀ ਤੇ ਡੀਜ਼ਲ ਮੁਹੱਈਆ ਕਰਵਾਇਆ ਰਿਹਾ ਐ।