ਸ੍ਰੀ ਮੁਕਤਸਰ ਸਾਹਿਬ ਵਿਖੇ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ; ਰੋਡਵੇਜ ਬੱਸ ਦੀ ਲਪੇਟ ’ਚ ਆਉਣ ਕਾਰਨ ਗਈ ਜਾਨ

0
26

ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਰੋਡਵੇਜ ਦੀ ਬੱਸ ਦੀ ਲਪੇਟ ਵਿਚ ਆਉਣ ਕਾਰਨ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਪਛਾਣ ਮੋਹਿਤ ਕੁਮਾਰ ਵਜੋਂ ਹੋਈ ਐ, ਜੋ ਇਕ ਹੋਟਲ ਵਿਚ ਕੰਮ ਕਰਦਾ ਸੀ। ਜਾਣਕਾਰੀ ਅਨੁਸਾਰ ਮੋਹਿਤ ਕੁਮਾਰ ਮੋਟਰ ਸਾਇਕਲ ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਉਸ ਦਾ ਮੋਟਰ ਸਾਈਕਲ ਇਕ ਪੀਆਰਟੀਸੀ ਦੀ ਬੱਸ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਉਸ ਦੀ ਮੌਕੇ ਤੇ ਮੌਤ ਹੋ ਗਈ। ਘਟਨਾ ਤੋਂ ਬਾਅਦ ਬੱਸ ਡਰਾਈਵਰ ਮੌਕੇ ਤੇ ਫਰਾਰ ਹੋ ਗਿਆ। ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਐ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

 

LEAVE A REPLY

Please enter your comment!
Please enter your name here