ਪੰਜਾਬ ਅੰਮ੍ਰਿਤਸਰ ’ਚ ਟਰੱਕ-ਮੋਟਰਸਾਈਕਲ ਟੱਕਰ ’ਚ ਔਰਤ ਦੀ ਮੌਤ; ਟਰੱਕ ਚਾਲਕ ਮੌਕੇ ਤੋਂ ਫਰਾਰ, ਪਰਿਵਾਰ ਨੇ ਮੰਗਿਆ ਇਨਸਾਫ By admin - September 12, 2025 0 7 Facebook Twitter Pinterest WhatsApp ਅੰਮ੍ਰਿਤਸਰ ਦੇ ਤਾਰਨ ਤਾਰਨ ਰੋਡ ‘ਤੇ ਚਾਟੀਵਿੰਡ ਫਲਾਈਓਵਰ ’ਤੇ ਇਕ ਟਰੱਕ ਵੱਲੋਂ ਮੋਟਰ ਸਾਈਕਲ ਸਵਾਰਾਂ ਨੂੰ ਟੱਕਰ ਮਾਰਨ ਕਾਰਨ ਇਕ ਔਰਤ ਦੀ ਮੌਤ ਹੋ ਗਈ ਜਦਕਿ ਮੋਟਰ ਸਾਈਕਲ ਚਾਲਕ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕਾ ਦੀ ਮਨਪ੍ਰੀਤ ਕੌਰ ਵਜੋਂ ਹੋਈ ਐ। ਹਾਦਸੇ ਵਿਚ ਮੋਟਰਸਾਈਕਲ ਚਾਲਕ ਗੁਰਮੀਤ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਨਜਦੀਕੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਐ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕਾ ਦੇ ਪਰਿਵਾਰ ਨੇ ਫਰਾਰ ਡਰਾਈਵਰ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਐ। ਘਟਨਾ ਦੀ ਸੂਚਨਾ ਮਿਲਣ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਟਰੱਕ ਨੂੰ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਐ।