ਪੰਜਾਬ ਸੰਗਰੂਰ ’ਚ ਘੱਗਰ ਪੀੜਤਾਂ ਨੂੰ ਮਿਲੇ ਰਾਜਾ ਵੜਿੰਗ; ਲੋਕਾਂ ਦੀਆਂ ਤਕਲੀਫਾਂ ਸੁਣੀਆਂ, ਮੰਤਰੀ ਗੋਇਲ ਵੱਲ ਸਾਧੇ ਨਿਸ਼ਾਨੇ By admin - September 12, 2025 0 8 Facebook Twitter Pinterest WhatsApp ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੰਗਰੂਰ ਵਿਖੇ ਘੱਗਰ ਦਰਿਆ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਹੜ੍ਹ ਪੀੜਤ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਉੱਥੇ ਹੀ ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲ ਨਿਸ਼ਾਨੇ ਵੀ ਸਾਧੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਦੀ ਨਾਲਿਆਂ ਦੀ ਸਫਾਈ ਤੇ 250 ਕਰੋੜ ਖਰਚਣ ਦੀਆਂ ਗੱਲਾਂ ਕਹੀਆਂ ਜਾ ਰਹੀਆਂ ਜਦਕਿ ਪੰਜਾਬ ਦੇ ਕਿਸੇ ਵੀ ਦਰਿਆ ਦੀ ਸਫਾਈ ਨਹੀਂ ਕਰਵਾਈ ਗਈ, ਜਿਸ ਦਾ ਖਮਿਆਜਾ ਲੋਕਾਂ ਨੂੰ ਭੁਗਤਣਾ ਪਿਆ ਐ। ਉਨ੍ਹਾਂ ਕਿਹਾ ਕਿ ਅਸੀਂ ਵੱਖ ਵੱਖ ਥਾਵਾਂ ਦਾ ਦੌਰਾ ਕਰ ਕੇ ਵੇਖਿਆ ਐ ਪਰ ਕਿਤੇ ਵੀ ਸਫਾਈ ਦਾ ਕੰਮ ਹੋਇਆ ਦਿਖਾਈ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਅਣਗਹਿਲੀ ਸਦਕਾ ਪੰਜਾਬ ਅੰਦਰ ਹੜ੍ਹਾਂ ਕਾਰਨ ਵੱਡੇ ਪੱਧਰ ਤੇ ਤਬਾਹੀ ਹੋਈ ਐ। ਹਾਲਾਤ ਬਹੁਤ ਮਾੜੇ ਨੇ। ਉਨ੍ਹਾਂ ਕਿਹਾ ਕਿ ਸਰਕਾਰਾਂ ਪੱਖੋਂ ਪੰਜਾਬ ਦੀ ਹਾਲਤ ਲਾਵਾਰਿਸਾਂ ਵਰਗੀ ਬਣੀ ਹੋਈ ਐ ਪਰ ਕਾਂਗਰਸ ਪਾਰਟੀ ਲੋਕਾਂ ਦੇ ਨਾਲ ਖੜ੍ਹੀ ਐ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੇ ਨਾਲ ਹੀ ਖੜ੍ਹੇ ਰਹਾਂਗੇ।