ਗੜ੍ਹਸ਼ੰਕਰ ’ਚ ਨਸ਼ਾ ਤਸਕਰਾਂ ਨੇ ਤੋੜੇ ਸੀਸੀਟੀਵੀ ਕੈਮਰੇ; ਪੰਚਾਇਤ ਨੇ ਪੁਲਿਸ ਕੋਲ ਸ਼ਿਕਾਇਤ ਦੇ ਮੰਗੀ ਕਾਰਵਾਈ

0
8

ਗੜ੍ਹਸ਼ੰਕਰ ਦੇ ਪਿੰਡ ਦੇਨੋਵਾਲ ਖੁਰਦ ਵਿਖੇ ਅਣਪਛਾਤਿਆਂ ਵੱਲੋਂ ਸੀਸੀਟੀਵੀ ਕੈਮਰੇ ਤੋੜਣ ਕਾਰਨ ਲੋਕਾਂ ਅੰਦਰ ਗੁੱਸਾ ਪਾਇਆ ਜਾ ਰਿਹਾ ਐ। ਪਿੰਡ ਦੀ ਪੰਚਾਇਤ ਨੇ ਘਟਨਾ ਲਈ ਨਸ਼ਾ ਤਸਕਰਾਂ ਨੂੰ ਜ਼ਿੰਮੇਵਾਰ ਦਸਦਿਆਂ ਕਾਰਵਾਈ ਦੀ ਮੰਗ ਕੀਤੀ ਐ। ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਉਨ੍ਹਾਂ ਨੇ ਨਸ਼ੇ ਰੋਕਣ ਦਾ ਮਕਸਦ ਨਾਲ ਪ੍ਰਸ਼ਾਸਨ ਦੀ ਮਦਦ ਨਾਲ ਕੈਮਰੇ ਲਗਾਏ ਗਏ ਸੀ ਜੋ ਅਣਪਛਾਤਿਆਂ ਨੇ ਤੋੜ ਦਿੱਤੇ ਨੇ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਵੱਲੋਂ ਕੀਤਾ ਗਿਆ ਐ। ਉਨ੍ਹਾਂ ਪ੍ਰਸ਼ਾਸਨ ਤੋਂ ਘਟਨਾ ਲਈ ਜ਼ਿੰਮੇਵਾਰ ਲੋਕਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਐ।
ਪਿੰਡ ਦੀ ਸਰਪੰਚ ਕਮਲਜੀਤ ਕੌਰ ਨੇ ਅੱਗੇ ਦੱਸਿਆ ਕਿ ਉਹਨਾਂ ਪਿੰਡ ਵਿੱਚ ਨਸ਼ੇ ਦੇ ਖ਼ਾਤਮੇ ਲਈ ਸਰਪੰਚ ਬਣਨ ਉਪਰੰਤ ਪੁਲਿਸ ਪ੍ਰਸ਼ਾਸਨ ਦੀ ਮਦਦ ਦੇ ਨਾਲ ਕਾਫੀ ਹੱਦ ਤੱਕ ਨਸ਼ੇ ਤੇ ਨੱਥ ਪਾਈ ਹੈ, ਪ੍ਰੰਤੂ ਫਿਰ ਵੀ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਪਿੰਡ ਦੇ ਵਿੱਚ ਨਸ਼ੇ ਦਾ ਵਪਾਰ ਕੀਤਾ ਜਾ ਰਿਹਾ ਹੈ ਜਿਸ ਨੂੰ ਰੋਕਣ ਦੇ ਲਈ ਉਹਨਾਂ ਵੱਲੋਂ ਪਿੰਡ ਦੇ ਵਿੱਚ ਸੀਸੀਟੀਵੀ ਕੈਮਰੇ ਲਗਵਾਏ ਗਏ।
ਉਹਨਾਂ ਦੱਸਿਆ ਕਿ ਇਨ੍ਹਾਂ ਸੀਸੀਟੀਵੀ ਕੈਮਰਿਆਂ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਭੰਨਤੋੜ ਕਰ ਦਿੱਤੀ ਗਈ ਹੈ ਜਿਸ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਪਿੰਡ ਦੀ ਪੰਚਾਇਤ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੀਸੀਟੀਵੀ ਕੈਮਰੇ ਦੀ ਭਨਤੋੜ ਕਰਨ ਵਾਲੇ ਦੋਸ਼ੀਆਂ ਅਤੇ ਨਸ਼ੇ ਦੇ ਤਸਕਰਾਂ ਦੇ ਉੱਪਰ ਸਖਤ ਕਾਰਵਾਈ ਕੀਤੀ ਜਾਵੇ ਤਾਂ ਕਿ ਨਸ਼ੇ ਦੇ ਕੋਹੜ ਨੂੰ ਜੜੋ ਖਤਮ ਕੀਤਾ ਜਾਵੇ।

LEAVE A REPLY

Please enter your comment!
Please enter your name here