ਪੰਜਾਬ ਜਲੰਧਰ ਦੇ ਨਿੱਜੀ ਸਕੂਲ ਅੱਗੇ ਮਾਪਿਆਂ ਦਾ ਹੰਗਾਮਾ; ਬੱਚਿਆਂ ਨੂੰ ਪ੍ਰੀਖਿਆ ਦੇਣ ਤੋਂ ਰੋਕਣ ਦੇ ਇਲਜ਼ਾਮ By admin - September 13, 2025 0 7 Facebook Twitter Pinterest WhatsApp ਜਲੰਧਰ ਦੇ ਨਿੱਜੀ ਸਕੂਲ ਦੇ ਬਾਹਰ ਮਾਪਿਆਂ ਵੱਲੋਂ ਹੰਗਾਮਾ ਕਰਨ ਦੀ ਖਬਰ ਸਾਹਮਣੇ ਆਈ ਐ। ਘਟਨਾ ਜਲੰਧਰ ਦੇ ਸੂਰਿਆ ਐਨਕਲੇਵ ਨੇੜੇ ਸਥਿਤ ਲਾਰੈਂਸ ਇੰਟਰਨੈਸ਼ਨਲ ਸਕੂਲ ਦੀ ਐ। ਮਾਪਿਆਂ ਦਾ ਇਲਜਾਮ ਸੀ ਕਿ ਸਕੂਲ ਪ੍ਰਬੰਧਕਾਂ ਨੇ ਫੀਸ ਨਾ ਭਰਨ ਦੇ ਚਲਦਿਆਂ ਬੱਚਿਆਂ ਨੂੰ ਪ੍ਰੀਖਿਆ ਦੇਣ ਤੋਂ ਰੋਕਿਆ ਗਿਆ ਐ। ਇਸ ਤੋਂ ਨਾਰਾਜ਼ ਬੱਚਿਆਂ ਦੇ ਮਾਪੇ ਸਕੂਲ ਪਹੁੰਚੇ ਜਿੱਥੇ ਮਾਪਿਆਂ ਨੇ ਸਕੂਲ ਪ੍ਰਿੰਸੀਪਲ ਸਮੇਤ ਸਕੂਲ ਪ੍ਰਬੰਧਨ ‘ਤੇ ਧੱਕੇਸ਼ਾਹੀ ਦਾ ਦੋਸ਼ ਲਗਾਇਆ। ਬੱਚਿਆਂ ਦੇ ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੱਚਿਆਂ ਨੂੰ ਸਕੂਲ ਪ੍ਰਬੰਧਨ ਨੇ ਪ੍ਰੀਖਿਆ ਨਹੀਂ ਦੇਣ ਦਿੱਤੀ ਅਤੇ ਬੱਚਿਆਂ ਨੂੰ 3 ਘੰਟੇ ਲਈ ਇੱਕ ਕਮਰੇ ਵਿੱਚ ਬਿਠਾਇਆ ਗਿਆ। ਸਕੂਲ ਪ੍ਰਿੰਸੀਪਲ ਨੇ ਮਾਪਿਆਂ ਦੇ ਦੋਸ਼ਾਂ ਦਾ ਖੰਡਨ ਕੀਤਾ ਐ। ਸਕੂਲ ਵਿੱਚ ਹੋਏ ਹੰਗਾਮੇ ਤੋਂ ਬਾਅਦ ਸਕੂਲ ਪ੍ਰਿੰਸੀਪਲ ਅਮੀਸ਼ਾ ਸਾਹਨੀ ਨੇ ਮਾਮਲਾ ਸ਼ਾਂਤ ਕੀਤਾ। ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਬੱਚਿਆਂ ਦੀ ਪ੍ਰੀਖਿਆ 24 ਤਰੀਕ ਨੂੰ ਲਈ ਜਾਵੇਗੀ ਅਤੇ ਹੁਣ ਤੋਂ ਕਿਸੇ ਵੀ ਬੱਚੇ ਨੂੰ ਪ੍ਰੀਖਿਆ ਦੇਣ ਤੋਂ ਇਨਕਾਰ ਨਹੀਂ ਕੀਤਾ ਜਾਵੇਗਾ। ਹਾਲਾਂਕਿ, ਬੱਚਿਆਂ ਦੇ ਮਾਪਿਆਂ ਨੇ ਦੋਸ਼ ਲਗਾਇਆ ਕਿ ਸਕੂਲ ਦੇ ਅਧਿਆਪਕ ਅਤੇ ਪ੍ਰਬੰਧਨ ਬੱਚਿਆਂ ਨਾਲ ਦੁਰਵਿਵਹਾਰ ਕਰਦੇ ਹਨ। ਪ੍ਰਿੰਸੀਪਲ ਅਮੀਸ਼ਾ ਸਾਹਨੀ ਨੇ ਕਿਹਾ ਕਿ ਬੱਚਿਆਂ ਦੀਆਂ ਫੀਸਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਸਨ। ਇਸ ਸਬੰਧ ਵਿੱਚ ਬੱਚਿਆਂ ਦੇ ਮਾਪਿਆਂ ਨੂੰ ਵੀ ਸੁਨੇਹਾ ਭੇਜਿਆ ਗਿਆ ਹੈ। ਬੱਚਿਆਂ ਦੇ ਮਾਪਿਆਂ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਪ੍ਰਿੰਸੀਪਲ ਨੇ ਕਿਹਾ ਕਿ ਸਕੂਲ ਵਿੱਚ ਬੱਚਿਆਂ ਨਾਲ ਅਜਿਹਾ ਕੋਈ ਵਿਵਹਾਰ ਨਹੀਂ ਕੀਤਾ ਗਿਆ ਹੈ।