ਪੰਜਾਬ ਸਿੱਖ ਸਟੂਡੈਂਟ ਫੈਡਰੇਸ਼ਨ ਵੱਲੋਂ ਪੰਜਾਬ ਦੇ ਭਲੇ ਦੀ ਅਰਦਾਸ; ਐਸਜੀਪੀਸੀ ਮੈਂਬਰ ਸਮੇਤ ਵੱਡੀ ਗਿਣਤੀ ਨੌਜਵਾਨ ਰਹੇ ਮੌਜੂਦ By admin - September 13, 2025 0 7 Facebook Twitter Pinterest WhatsApp ਸਿੱਖ ਸਟੂਡੈਂਟ ਫੈਡਰਸ਼ਨ ਵੱਲੋਂ ਅੱਜ ਜਥੇਬੰਦੀ ਦੀ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਖੇ ਪੈਦਲ ਯਾਤਰਾ ਕੱਢੀ ਗਈ। ਇਹ ਪੈਦਲ ਯਾਤਰਾ ਭਾਈ ਗੁਰਦਾਸ ਹਾਲ ਤੋਂ ਸ਼ੁਰੂ ਹੋ ਕੇ ਸ਼੍ਰੀ ਅਕਾਲ ਤਖਤ ਸਾਹਿਬ ਤਕ ਪਹੁੰਚੀ, ਜਿੱਥੇ ਸੱਚ ਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਐਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਤੋਂ ਇਲਾਵਾ ਵੱਡੀ ਗਿਣਤੀ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਮੈਂਬਰ ਨੌਜਵਾਨ ਮੌਜੂਦ ਸਨ। ਪੈਦਲ ਮਾਰਚ ਵਿਚ ਸ਼ਾਮਲ ਨੌਜਵਾਨਾਂ ਨੇ ਹੱਥਾਂ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਪੋਸਟ ਫੜੇ ਹੋਏ ਸਨ। ਇਸ ਮੌਕੇ ਨੌਜਵਾਨਾਂ ਨੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਨੂੰ ਸਾਜ਼ਿਸ਼ ਤਹਿਤ ਹੜ੍ਹਾਂ ਦੀ ਕਰੋਪੀ ਦਾ ਸ਼ਿਕਾਰ ਬਣਾਇਆ ਗਿਆ ਐ, ਜਿਸ ਦੇ ਚਲਦਿਆਂ ਪੰਜਾਬ ਦੀ ਚੜ੍ਹੀ ਕਲਾਂ ਲਈ ਅਰਦਾਸ ਕੀਤੀ ਗਈ ਐ।